ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਦੀ ਵੱਡੀ ਭੂਮਿਕਾ – ਡਾ. ਮਲਹੋਤਰਾ
ਪਟਿਆਲਾ, 19 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੋਵਿਡ-19 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ
ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ 201 ਸੈਂਪਲਾਂ ਵਿਚੋਂ 186 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਬਾਕੀ ਦੇ ਸੈਂਪਲਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਈ ਪੌਜ਼ਟਿਵ ਕੇਸ ਰਿਪੋਰਟ ਨਹੀਂ ਹੋਇਆ।
ਡਾ. ਮਲਹੋਤਰਾ ਨੇ ਦੱਸਿਆ ਬੀਤੇ ਦਿਨੀਂ ਰਾਜਪੁਰਾ ਦੇ ਪੌਜਟਿਵ ਆਏ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਵਿਚ ਸ਼ਿਫਟ ਕਰਵਾ ਦਿੱਤਾ ਗਿਆ ਸੀ।ਉਨ੍ਹਾਂ ਦੱਸਿਆ ਇਹਨਾਂ ਪੌਜ਼ਟਿਵ ਵਿਅਕਤੀਆਂ ਦੇ ਸੰਪਰਕ ਵਿਚ ਆਏ ਬੀਤੇ ਦਿਨੀਂ 6 ਵਿਅਕਤੀਆਂ ਦੇ ਕੋਵਿਡ ਜਾਂਚ ਸਬੰਧੀ ਭੇਜੇ ਗਏ ਸੈਂਪਲਾਂ ਵਿਚੋਂ ਪੰਜ ਦੀ ਰਿਪੋਰਟ ਕੋਵਿਡ ਨੈਗੇਟਿਵ ਆਈ ਹੈ ਅਤੇ ਇੱਕ ਦੀ ਰਿਪੋਰਟ ਪੈਡਿੰਗ ਹੈ।ਉਨ੍ਹਾਂ ਦੱਸਿਆ ਕਿ ਅੱਜ ਵੀ ਇਹਨਾਂ ਪੌਜਟਿਵ ਵਿਅਕਤੀਆਂ ਦੇ ਨੇੜਲੇ ਅਤੇ ਦੂਰ ਸੰਪਰਕ ਵਿਚ ਆਏ 3 ਹੋਰ ਵਿਅਕਤੀਆਂ ਦੇ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੁੱਲ 137 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿਚੋਂ ਜਿਆਦਾਤਰ ਬਾਹਰੋਂ ਆ ਰਹੇ ਯਾਤਰੀਆਂ/ ਲੇਬਰ, ਫਲੂ ਕਾਰਨਰਾਂ ‘ਤੇ ਲਏ ਗਏ ਸੈਂਪਲ ਸ਼ਾਮਿਲ ਹਨ।ਜਿਨ੍ਹਾਂ ਦੀ ਰਿਪੋਰਟ ਕੱਲ੍ਹ ਨੂੰ ਆਵੇਗੀ।ਉਨ੍ਹਾਂ ਕਿਹਾ ਕਿ ਹਸਪਤਾਲ ਖ਼ਾਸ ਤੌਰ ਤੇ ਛੋਟੇ ਕਲੀਨਿਕ/ਨਰਸਿੰਗ ਹੋਮ ਬਿਮਾਰੀ ਦੇ ਫੈਲਣ ਦਾ ਮੁੱਖ ਸਰੋਤ ਬਣ ਸਕਦੇ ਹਨ।ਕਿਓੁਂਕਿ ਹਸਪਤਾਲ ਵਿਚ ਹਰ ਤਰਾਂ ਦੇ ਰੋਗੀ ਦੀ ਆਮਦ ਹੁੰਦੀ ਹੈ ਅਤੇ ਉਥੋ ਹੋਰ ਬਿਮਾਰੀਆਂ ਨਾਲ ਗ੍ਰਸਤ ਲੋਕਾਂ ਨੂੰ ਦੂਸਰੇ ਮਰੀਜ਼ਾਂ ਤੋਂ ਕਰੋਨਾ ਫੈਲ ਸਕਦਾ ਹੈ। ਇਸ ਲਈ ਉਨ੍ਹਾਂ ਪ੍ਰਾਈਵੇਟ ਹਸਪਤਾਲ/ਕਲੀਨਿਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਹਸਪਤਾਲ/ਕਲੀਨਿਕਾਂ ਵਿਚ ਲਾਗ ਨੂੰ ਫੈਲਣ ਤੋਂ ਰੋਕਣ ਲਈ ਯੋਗ ਉਪਰਾਲੇ ਕਰਨ ਅਤੇ ਸੰਜ਼ੀਦਗੀ ਨਾਲ ਕਦਮ ਚੁੱਕਣ।ਇਸ ਨਾਲ ਉਨ੍ਹਾਂ ਦੇ ਸਟਾਫ਼ ਅਤੇ ਮਰੀਜ਼ਾਂ ਦਾ ਹੀ ਫ਼ਾਇਦਾ ਹੈ।ਉੁਹਨਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਚ ਦਾਖਲ ਸਾਰੇ ਕੋਵਿਡ ਪੌਜਟਿਵ ਵਿਅਕਤੀ ਠੀਕ ਠਾਕ ਹਨ।
ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਨੇ ਦੱਸਿਆ ਕਿ ਕੋਵਿਡ ਜਾਂਚ ਸਬੰਧੀ 2646 ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾਂ ਵਿਚੋਂ 107 ਕੋਵਿਡ ਪੌਜ਼ਟਿਵ ਜੋ ਕਿ ਜਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 2387 ਨੈਗੇਟਿਵ ਅਤੇ 152 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜ਼ਟਿਵ ਕੇਸਾਂ ਵਿੱਚੋਂ ਦੋ ਪੌਜ਼ਟਿਵ ਕੇਸ ਦੀ ਮੌਤ ਹੋ ਚੁੱਕੀ ਹੈ ਅਤੇ 83 ਕੇਸ ਠੀਕ ਹੋ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 22 ਹੈ।
Punjab Post Daily Online Newspaper & Print Media