Thursday, February 26, 2026

ਵਿਆਹ ਸਮਾਗਮਾਂ ’ਤੇ 50 ਅਤੇ ਸ਼ੋਕ ਸਮਾਗਮਾਂ ’ਤੇ 20 ਵਿਅਕਤੀਆਂ ਦੇ ਇਕੱਠ ਦੀ ਆਗਿਆ

ਸਬੰਧਤ ਐਸ.ਡੀ.ਐਮ ਤੋਂ ਲੈਣੀ ਪਵੇਗੀ ਆਗਿਆ

ਨਵਾਂਸ਼ਹਿਰ, 19 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਕੋਵਿਡ ਰੋਕਥਾਮ ਅਤੇ ਸਾਵਧਾਨੀਆਂ ਦੇ ਮੱਦੇਨਜ਼ਰ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਿਆਹ ਸਮਾਗਮਾਂ ਅਤੇ ਅੰਤਮ ਰਸਮਾਂ/ਸ਼ੋਕ ਸਮਾਗਮਾਂ ’ਚ ਇਕੱਤਰਤਾ ਦੀ ਗਿਣਤੀ ਨੂੰ ਸੀਮਿਤ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
             ਇਨ੍ਹਾਂ ਹੁਕਮਾਂ ਮੁਤਾਬਕ ਵਿਆਹ ਸਮਾਗਮ ਲਈ 50 ਤੋਂ ਵੱਧ ਦੀ ਇਕੱਤਰਤਾ ਦੀ ਇਜ਼ਾਜ਼ਤ ਨਹੀਂ ਹੋਵੇਗੀ ਜਦਕਿ ਅੰਿਤਮ ਰਸਮਾਂ/ਸ਼ੋਕ ਸਮਾਗਮ ’ਚ 20 ਤੋਂ ਵਧੇਰੇ ਵਿਅਕਤੀਆਂ ਦੀ ਇਕੱਤਰਤਾ ਨਹੀਂ ਹੋ ਸਕੇਗੀ।
              ਇਨ੍ਹਾਂ ਸਮਾਗਮਾਂ ਲਈ ਮਨਜ਼ੂਰੀ ਦੇਣ ਲਈ ਆਪਣੀ ਸਬ ਡਵੀਜ਼ਨ ਦੇ ਐਸ.ਡੀ.ਐਮ ਤੋਂ ਮਨਜ਼ੂਰੀ ਹਾਸਲ ਕਰਨੀ ਪਵੇਗੀ।ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਭਾਰਤੀ ਦੰਡ ਵਿਧਾਨ 1860 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …