Tuesday, November 24, 2026

ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਮਾਸਕ ਬਨਾਉਣ ਦੀ ਮੁਫਤ ਸੇਵਾ

ਧੂਰੀ, 20 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਚੱਲ ਰਹੇ ਨਿਸ਼ਕਾਮ ਸੇਵਾ ਸੰਮਤੀ ਧੂਰੀ ਦੇ ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਲਈ ਮਾਸਕ ਬਣਾਉਣ ਦੀ ਸੇਵਾ ਕੀਤੀ ਜਾ ਰਹੀ ਹੈ।ਹੰਸ ਰਾਜ ਗਰਗ ਅਤੇ ਸੁਰੇਸ਼ ਜਿੰਦਲ ਨੇ ਦੱਸਿਆ ਕਿ ਸੰਸਥਾ ਵੱਲੋਂ ਚਲਾਏ ਜਾ ਰਹੇ ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਨੇ ਸਵੈ-ਇੱਛਾ ਨਾਲ ਮਾਸਕ ਬਨਾਉਣ ਦੀ ਮੁਫਤ ਸੇਵਾ ਸ਼ੁੲੂ ਕੀਤੀ ਹੈ।ਉਹਨਾਂ ਕਿਹਾ ਕਿ ਇਹ ਮਾਸਕ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਅਤੇ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗਵਾਈ ਵਿੱਚ ਵੰਡੇ ਜਾ ਰਹੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …