Friday, February 27, 2026

ਆਨਲਾਈਨ ਵਿਧੀ ਰਾਹੀਂ ਪੂਰਾ ਕੀਤਾ ਜਾਵੇਗਾ ਵਿਦਿਆਰਥੀਆਂ ਦਾ ਸਿਲੇਬਸ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਮੀਤ ਸੰਧੂ) – ਕੋਵਿਡ-19/ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬੇਸ਼ੱਕ

File Photo

ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ।ਪਰ ਇਸ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿਧੀ ਰਾਹੀਂ ਨਿਰਵਿਘਨ ਪੜ੍ਹਾਇਆ ਜਾਵੇਗਾ।
             ਇਹ ਪ੍ਰਗਟਾਵਾ ਕਰਦਿਆਂ ਸਥਾਨਕ ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਤਰਯਾਮੀ ਕਲੌਨੀ ਬਾਹਰੀ ਚਾਟੀਵਿੰਡ ਗੇਟ ਦੀ ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ ਤੇ ਬਾਬਾ ਦੀਪ ਸਿੰਘ ਪਬਲਿਕ ਸਕੂਲ ਗੌਂਸਾਬਾਦ ਰਾਮਤੀਰਥ ਰੋਡ ਦੀ ਇੰਚਾਰਜ਼ ਮੈਡਮ ਸਰਬਜੀਤ ਕੌਰ ਨੇ ਸਾਂਝੇ ਤੌਰ ‘ਤੇ ਕੀਤਾ।ਉਨ੍ਹਾਂ ਕਿਹਾ ਕਿ ਛੁੱਟੀਆਂ ਦੇ ਇਸ ਪੀਰੀਅਡ ਦੌਰਾਨ ਵਿਦਿਆਰਥੀਆਂ ਦਾ ਸਿਲੇਬਸ ਆਨਲਾਈਨ ਵਿਧੀ ਰਾਹੀਂ ਪੂਰਾ ਕੀਤਾ ਜਾਵੇਗਾ।ਹਰੇਕ ਵਿਸ਼ੇ ਨਾਲ ਸਬੰਧਤ ਟਾਈਮ ਟੇਬਲ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤਾ ਗਿਆ ਹੈ।ਉਸੇ ਸਮੇਂ ਅਨੁਸਾਰ ਵਿਦਿਆਰਥੀਆਂ ਨੂੰ ਸਕੂਲ ਦਾ ਕੰਮ ਦਿੱਤਾ ਜਾ ਰਿਹਾ ਹੈ ਤੇ ਅਧਿਆਪਕਾਂ ਵੱਲੋਂ ਚੈਕ ਕੀਤਾ ਜਾ ਰਿਹਾ ਹੈ।ਮੈਡਮ ਕੁਲਵਿੰਦਰ ਕੌਰ ਅਤੇ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਕਾਰਜਸ਼ੈਲੀ ਨੂੰ ਲੈ ਕੇ ਮਾਪਿਆਂ ਦੇ ਨਾਲ ਤਾਲਮੇਲ ਰੱਖਣ ਦੇ ਨਾਲ-ਨਾਲ ਇਸ ਮਾਮਲੇ ਤੇ ਸਮੀਖਿਆ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
                  ਅੰਤ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਕੂਲਾਂ ਨੂੰ ਖੋਲੇ ਜਾਣ ਦਾ ਫੈਸਲਾ ਨਹੀਂ ਹੋ ਜਾਂਦਾ, ਉਦੋਂ ਤੱਕ ਵਿਦਿਆਰਥੀ ਆਨਲਾਈਨ ਸਿੱਖਿਆ ਪ੍ਰਣਾਲੀ ਨਾਲ ਜੁੜੇ ਰਹਿਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …