Friday, February 27, 2026

ਜਣੇਪਾ ਛੁੱਟੀ ਦਾ ਲਾਭ ਮਿਲਣ `ਤੇ ਲੈਕਚਰਾਰ ਐਸੋਸੀਏਸ਼ਨ ਵਲੋਂ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

ਚੰਡੀਗੜ, 20 ਮਈ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਸਰਕਾਰੀ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਤਰਜ `ਤੇ ਮਟੈਰਨਿਟੀ ਛੁੱਟੀ ਦਾ ਲਾਭ ਦੇਣ ਨਾਲ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਵੱਡੀ ਰਾਹਤ ਮਿਲੀ ਹੈ।ਸਰਕਾਰੀ ਕਾਲਜ ਗੈਸਟ ਫੈਕਲਟੀ ਲੈਕਚਰਾਰ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਵਲੋਂ ਇਹ ਸਹੂਲਤ ਪ੍ਰਦਾਨ ਕਰਨ ਲਈ ਅੱਜ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਮੁਲਾਕਾਤ ਕਰਕੇ ਉਨਾਂ ਦਾ ਵਿਸੇਸ਼ ਧੰਨਵਾਦ ਕੀਤਾ।
              ਇਸ ਸਬੰਧੀ ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਗੈਸਟ ਫਕੈਲਟੀ ਲੈਕਚਰਾਰਾਂ ਦੀ ਇਹ ਬਹੁਤ ਹੀ ਜਾਇਜ਼ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤਾ ਗਿਆ ਹੈ।ਉਨਾਂ ਕਿਹਾ ਕਿ ਪਹਿਲਾਂ ਹੀ ਇਸ ਛੁੱਟੀ ਦਾ ਲਾਭ ਸਰਕਾਰੀ ਅਤੇ ਪਾਰਟ ਟਾਈਮ ਲੈਕਚਰਾਰਾਂ ਮਿਲ ਰਿਹਾ ਸੀ, ਉਸੇ ਤਰਜ਼ `ਤੇ ਗੈਸਟ ਫੈਕਲਟੀ ਲੈਕਦਰਾਰਾਂ ਨੂੰ ਮਟੈਰਨਿਟੀ ਬੈਨੀਫਿਟ ਐਕਟ 1961 ਅਨੁਸਾਰ ਵੱਧ ਤੋਂ ਵੱਧ 180 ਦਿਨ ਜਣੇਪਾ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ।
ਬਾਜਵਾ ਦਾ ਧੰਨਵਾਦ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਨੇ ਕਿਹਾ ਕਿ ਉਚੇਰੀ ਸਿੱਖਆ ਮੰਤਰੀ ਵਲੋਂ ਹਮੇਸ਼ਾਂ ਹੀ ਗੈਸਟ ਫਕੈਕਲਟੀ ਲੈਕਚਰਾਰ ਐਸੋਸੀਏਸ਼ਨ ਦੀ ਦੀਆਂ ਮੰਗਾਂ ਦਾ ਹੱਲ ਪਹਿਲ ਦੇ ਅਧਾਰ `ਤੇ ਕਰਨ ਦਾ ਯਤਨ ਕੀਤਾ ਹੈ
                 ਉੱਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ ਕਰਨ ਵਾਲਿਆਂ ਵਿੱਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਹਰਮਿੰਦਰ ਸਿੰਘ ਡਿੰਪਲ, ਸੂਬਾ ਸਕੱਤਰ ਗੁਲਸ਼ਨ ਦੀਪ, ਮਾਲਵਾ ਜੋਨ-1 ਦੇ ਪ੍ਰਧਾਨ ਅਰਮਿੰਦਰ ਸਿੰਘ, ਮਾਲਵਾ ਜੋਨ-2 ਦੇ ਪ੍ਰਧਾਨ ਹੁਕਮ ਚੰਦ, ਦੁਆਬਾ ਜੋਨ ਦੇ ਪ੍ਰਧਾਨ ਜਸਵਿੰਦਰ ਸਿੰਘ ਮਾਝਾ ਜੋਨ ਦੇ ਪ੍ਰਧਾਨ ਜੋਗਾ ਸਿੰਘ, ਸੈਟਰਲ ਜੋਨ ਦੇ ਪ੍ਰਧਾਨ ਫਲਵਿੰਦਰ ਸਿੰਘ ਤੋਂ ਇਲਾਵਾ ਪ੍ਰੋ. ਲਖਵਿੰਦਰ ਸਿੰਘ, ਡਿੰਪਲ ਧੀਰ, ਰਵਨੀਤ ਕੌਰ, ਸੋਨੀਆ ਰਾਣੀ ਅਤੇ ਜਸਪ੍ਰੀਤ ਕੌਰ ਸ਼ਾਮਿਲ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …