ਸੁਲਤਾਨਪੁਰ ਲੋਧੀ, 20 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੌਰਾਨ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਸਰਕਾਰ ਵੱਲੋਂ ਸਮਾਰਟ
ਰਾਸ਼ਨ ਕਾਰਡ ਲਾਭਪਾਤਰੀਆਂ ਲਈ ਮੁਫ਼ਤ ਪ੍ਰਾਪਤ ਹੋਈ ਤਿੰਨ ਮਹੀਨਿਆਂ (ਅਪ੍ਰੈਲ 2020 ਤੋਂ ਜੂਨ 2020) ਦੀ ਕਣਕ ਅਤੇ ਦਾਲ ਵੀ ਵੰਡ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਵੱਲੋਂ ਪਿੰਡ ਬੂਸੋਵਾਲ, ਤਹਿਸੀਲ ਸੁਲਤਾਨਪੁਰ ਲੋਧੀ ਤੋਂ ਆਪਣੀ ਹਾਜ਼ਰੀ ਵਿਚ ਸ਼ੁਰੂ ਕਰਵਾਈ ਗਈ।ਉਥੇ ਮੌਜੂਦ ਹਰੇਕ ਲਾਭਪਾਤਰੀ ਨੂੰ 15 ਕਿਲੋ ਕਣਕ ਅਤੇ 3 ਕਿਲੋ ਦਾਲ ਪ੍ਰਤੀ ਕਾਰਡ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਨਿਜ਼ਚਿਤ ਜਾਰੀ ਕੀਤੀ ਸਮਾਜਿਕ ਦੂਰੀ ਦਾ ਖਿਆਲ ਰੱਖਦਿਆਂ ਵੰਡੀ ਗਈ।
ਇਸ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਡੀ.ਐਸ.ਪੀ ਸਰਵਨ ਸਿੰਘ ਬੱਲ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਕਪੂਰਥਲਾ ਸਰਤਾਜ ਸਿੰਘ ਚੀਮਾ, ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਸਹਾਇਕ ਖ਼ੁਰਾਕ ਤੇ ਸਪਲਾਈ ਅਫ਼ਸਰ ਸੁਲਤਾਨਪੁਰ ਲੋਧੀ ਜਸਵਿੰਦਰ ਸਿੰਘ, ਇੰਸਪੈਕਟਰ ਫੂਡ ਸਪਲਾਈ ਤਲਵੰਡੀ ਭੁਪਿੰਦਰ ਸਿੰਘ, ਸਰਪੰਚ ਬੁਸੋਵਾਲ ਸ਼ਿੰਦਰ ਸਿੰਘ, ਰੌਕੀ ਮੜੀਆ ਤਲਵੰਡੀ ਚੌਧਰੀਆਂ ਅਤੇ ਹੋਰ ਅਧਿਕਾਰੀ ਅਤੇ ਮੋਹਤਬਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media