Sunday, February 22, 2026

ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀ ਡੇਟ ਸ਼ੀਟ ਤੋਂ ਬਾਅਦ ਵਿਦਿਆਰਥੀ ਖੁਸ਼

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ -ਸੰਧੂ) – ਕੋਰੋਨਾ ਵਾਇਰਸ ਦੇ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਰਧਾਰਿਤ ਸਮੇਂ ਤੋਂ ਅੱਗੇ ਪਾਈਆਂ ਗਈਆਂ ਪ੍ਰੀਖਿਆਵਾਂ ਲਈ 1 ਤੋਂ 16 ਜੁਲਾਈ ਤੱਕ ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀ ਡੇਟਸ਼ੀਟ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਖੁਸ਼ ਹਨ।
ਪ੍ਰੀਖਿਆਵਾਂ ਨਾਲ ਸਬੰਧਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਭਾਗਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਸਬੰਧੀ ਵਿਦਿਆਰਥਣ ਦੀਪਿਕਾ ਬੱਬਰ ਤੇ ਦਮਨਦੀਪ ਕੌਰ ਦਾ ਮੰਨਣਾ ਹੈ ਕਿ ਬੇਸ਼ੱਕ ਕੋਰੋਨਾ ਵਾਇਰਸ ਦੇ ਕਾਰਨ ਯੂਨੀਵਰਸਿਟੀ ਦੀਆਂ ਇੰਨ੍ਹਾਂ ਪ੍ਰੀਖਿਆਵਾਂ ਦਾ ਲੇਟ ਹੋਣਾ ਸੁਭਾਵਿਕ ਸੀ ਪਰ ਉਨ੍ਹਾਂ ਪਹਿਲਾਂ ਹੀ ਆਪਣਾ ਸਿਲੇਬਸ ਪੂਰਾ ਕਰ ਲਿਆ ਹੈ।ਡੇਟਸ਼ੀਟ ਜਾਰੀ ਨਾ ਹੋਣ ਤੱਕ ਉਨ੍ਹਾਂ ਵੱਲੋਂ ਮੁੜ ਸਿਲੇਬਸ ਨੂੰ ਵੇਖਿਆ ਵਾਚਿਆ ਜਾ ਚੁੱਕਾ ਹੈ ਅਤੇ ਉਹ ਤਰੀਕਾ ਦੇ ਐਲਾਨ ਦੇ ਇੰਤਜਾਰ ਵਿੱਚ ਸਨ।
            ਇਸ ਸਬੰਧ ਵਿੱਚ ਜੀ.ਐਨ.ਡੀ.ਯੂ ਦੇ ਰਜਿਸਟਰਾਰ ਪ੍ਰੋ. ਡਾ. ਕੇ. ਐਸ ਕਾਹਲੋਂ ਨੇ ਦੱਸਿਆ ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੇਜੂਏਟ ਕੋਰਸਾਂ ਦੀਆਂ ਪ੍ਰੀਖਿਆਵਾਂ ਦੌਰਾਨ ਸਰਕਾਰ ਤੇ ਜੀ.ਐਨ.ਡੀ.ਯੂ ਪ੍ਰਬੰਧਨ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਇਆ ਜਾਏਗਾ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …