ਧੂਰੀ, 21 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਲੰਘੀ 17 ਮਈ ਨੂੰ ਧੂਰੀ ਨੇੜਲੇ ਇੱਕ ਪਿੰਡ ਵਿਖੇ ਇੱਕ ਨਾਬਾਲਿਗ ਲੜਕੀ ਨਾਲ ਸ਼ਰੀਰਕ ਸ਼ੋਸ਼ਨ ਹੋਣ ਦੇ ਮਾਮਲੇ
ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਧੂਰੀ ਦੇ ਮੁਖੀ ਜਗਬੀਰ ਸਿੰਘ ਢੱਟ ਨੇ ਦੱਸਿਆ ਕਿ ਧੂਰੀ ਨੇੜਲੇ ਪਿੰਡ ਦੀ ਰਹਿਣ ਵਾਲੀ ਗਿਆਰ੍ਹਵੀਂ ਜਮਾਤ ਦੀ ਨਾਬਾਲਿਗ ਵਿਦਿਆਰਥਣ ਨਾਲ ਸ਼ਰੀਰਕ ਸ਼ੋਸ਼ਨ ਕਰਨ ਦੇ ਮਾਮਲੇ ਵਿੱਚ ਲੌਂਗੋਵਾਲ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਉਹਨਾਂ ਦੱਸਿਆ ਕਿ ਮੁਲਜ਼ਮ ਕੁਲਦੀਪ ਸਿੰਘ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ਼ ਹਨ ਅਤੇ ਉਹ ਵਿਆਹਿਆ ਹੋਇਆ ਹੈ।ਇਸ ਮਾਮਲੇ ਦੇ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਨੇ ਦਿੱਤੇ ਬਿਆਨਾਂ ‘ਚ ਦੋਸ਼ ਲਾਇਆ ਹੈ ਕਿ ਮੁਲਜ਼ਮ ਵਿਆਹ ਦਾ ਝਾਂਸਾ ਦੇ ਕੇ ਆਪਣੀ ਗੱਡੀ ਵਿੱਚ ਲਿਜਾ ਕੇ ਉਸ ਨਾਲ ਜ਼ਬਰ ਜ਼ਿਨਾਹ ਕਰਦਾ ਰਿਹਾ ਹੈ। ਉਨਾਂ ਕਿਹਾ ਕਿ ਪੁਲਿਸ ਨੇ ਮੁਲਜ਼ਮ ਨੂੰ 18 ਮਈ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ 19 ਮਈ ਨੂੰ ਉਸ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਉਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਉਸ ਕੋਲੋਂ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media