Monday, February 23, 2026

ਜਿਲ੍ਹਾ ਲੁਧਿਆਣਾ ਵਿੱਚ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 131 ਹੋਈ

2606 ਵਿਅਕਤੀ ਘਰਾਂ ‘ਚ ਇਕਾਂਤਵਾਸ- ਡਿਪਟੀ ਕਮਿਸ਼ਨਰ

ਲੁਧਿਆਣਾ, 21 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਲਗਾਤਾਰ ਯਤਨਾਂ ਕਾਰਨ ਇਹ ਗਿਣਤੀ 131 ਹੋ ਗਈ ਹੈ।ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।
ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 5469 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 5074 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ 395 ਦੇ ਨਤੀਜੇ ਉਡੀਕੇ ਜਾ ਰਹੇ ਹਨ ਅਤੇ 4817 ਰਿਪੋਰਟਾਂ ਨੈਗੇਟਿਵ ਆਈਆਂ ਹਨ।ਜ਼ਿਲਾ ਲੁਧਿਆਣਾ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 178 ਅਤੇ ਹੋਰ ਜ਼ਿਲਿਆਂ ਦੀ ਗਿਣਤੀ 79 ਹੋ ਗਈ ਹੈ।ਜਦਕਿ ਮੌਤਾਂ ਦੀ ਗਿਣਤੀ 12 ਹੋ ਗਈ ਹੈ, ਜਿਨਾਂ ਵਿੱਚੋਂ 7 ਜ਼ਿਲਾ ਲੁਧਿਆਣਾ ਨਾਲ ਸੰਬੰਧਤ ਹਨ।
                ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 5753 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਮੌਜੂਦਾ ਸਮੇਂ ਵੀ 2606 ਵਿਅਕਤੀ ਘਰਾਂ ਵਿੱਚ ਇਕਾਂਤਵਾਸ ਕੱਟ ਰਹੇ ਹਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …