ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਲਈ ਸੰਗਤ ਵੱਲੋਂ ਰਸਦਾਂ ਭੇਟ ਕਰਨ ਦੀ ਲੜੀ ’ਚ ਹਲਕਾ ਡੇਰਾ
ਬਾਬਾ ਨਾਨਕ ਦੀ ਸੰਗਤ ਵੱਲੋਂ 710 ਕੁਇੰਟਲ ਕਣਕ ਭੇਜ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਪ੍ਰੇਰਣਾ ਸਦਕਾ ਸੰਗਤਾਂ ਵੱਲੋਂ ਸਾਂਝੇ ਤੌਰ ’ਤੇ ਇਹ ਸੇਵਾ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਅਤੇ ਹਲਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਣਕ ਲੈ ਕੇ ਪੁੱਜਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਪਰਮਜੀਤ ਸਿੰਘ ਨੇ ਸਨਮਾਨਿਤ ਕੀਤਾ।
ਇਸ ਮੌਕੇ ਸੁਖਜਿੰਦਰ ਸਿੰਘ ਸੋਨੁੂੰ ਨੇ ਆਖਿਆ ਕਿ ਕੋਰੋਨਾ ਮਹਾਮਾਰੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਲੰਗਰ ਸੇਵਾਵਾਂ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਪ੍ਰਤੀ ਸੰਗਤਾਂ ਅੰਦਰ ਵੱਡੀ ਸ਼ਰਧਾ ਹੈ, ਜਿਸ ਸਦਕਾ ਵੱਡੀ ਗਿਣਤੀ ਵਿਚ ਸੰਗਤਾਂ ਲੰਗਰ ਲਈ ਕਣਕ ਅਤੇ ਹੋਰ ਰਸਦਾਂ ਭੇਜ ਰਹੀਆਂ ਹਨ। ਇਸ ਮੌਕੇ ਜਸਪ੍ਰੀਤ ਸਿੰਘ ਰਾਣਾ ਅਤੇ ਹਲਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media