ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ‘ਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ
ਲਈ ਯਤਨਸ਼ੀਲ ਸਿੱਖ ਪ੍ਰਚਾਰਕ ਗਿਆਨੀ ਸਵਰਨ ਸਿੰਘ ਦੇ ਅਕਾਲ ਚਲਾਣੇ ਨੂੰ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਕੌਮ ਦੇ ਇਸ ਸਿਰਕੱਢ ਪ੍ਰਚਾਰਕ ਨੇ ਜੰਮੂ ਕਸ਼ਮੀਰ ਅੰਦਰ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਦੇ ਨਾਲ-ਨਾਲ ਵੱਡੇ ਗੁਰਮਤਿ ਸਮਾਗਮ ਕਰਵਾ ਕੇ ਗੁਰਮਤਿ ਵਿਚਾਰਧਾਰਾ ਨੂੰ ਫੈਲਾਇਆ।ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਬੇਹੱਦ ਦੁੱਖਦਾਈ ਹੈ।ਉਨ੍ਹਾਂ ਦੀ ਘਾਟ ਪੰਥਕ ਹਲਕਿਆਂ ਵਿਚ ਸਦਾ ਰੜਕਦੀ ਰਹੇਗੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media