ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਸੰਧੂ) – ਇੰਡੀਆ ਬਜ਼ਟ ਪ੍ਰਾਈਵੇਟ ਸਕੂਲ 2020 ਦੇ ਵੱਲੋਂ ਕਰਵਾਈ ਗਈ ਰੈਂਕਿੰਗ ਵਿੱਚ ਪੰਜਵਾਂ ਸਥਾਨ ਹਾਸਲ ਕਰਨ ਵਾਲੇ
ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਲਿਖਤੀ ਅਭਿਆਸ ਲਈ ਘਰ ਦਾ ਕੰਮ ਵੀ ਦਿੱਤਾ ਜਾ ਰਿਹਾ ਹੈ।
ਵਿਦਿਆਰਥੀਆਂ ਨੂੰ ਹੋਰਨਾਂ ਗਤੀਵਿਧੀਆਂ ਡਰਾਇੰਗ, ਅੰਦਰੂਨੀ ਖੇਡਾਂ, ਵਾਦ-ਵਿਵਾਦ ਪ੍ਰਤੀਯੋਗਤਾ ਤੇ ਗੀਤ ਸੰਗੀਤ ਆਦਿ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਪ੍ਰਬੰਧਕਾਂ ਵਿਚਾਲੇ ਸਿੱਧਾ ਸੰਪਰਕ ਹੈ।
ਡਾਇਰੈਕਟਰ ਤੇਜਬੀਰ ਸਿੰਘ ਨੇ ਕਿਹਾ ਕਿ ਉਹ ਵਿੱਦਿਆ ਦੇ ਮਾਮਲੇ ਵਿੱਚ ਇਹ ਸਿਲਸਿਲਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਰਕਰਾਰ ਰੱਖਣਗੇ।ਉਨ੍ਹਾਂ ਸ਼ਪੱਸ਼ਟ ਕੀਤਾ ਕਿ ਮੈਡਮ ਗੁਲਸ਼ਨ ਕੌਰ ਚਾਵਲਾ ਅਰੋੜਾ, ਹਰਕੰਵਲਪਾਲ, ਬਲਜੀਤ ਕੌਰ, ਕੁਲਵਿੰਦਰ ਕੌਰ, ਅਮਨਜੀਤ ਕੌਰ ਅਤੇ ਸਾਗਰਜੀਤ ਸਿੰਘ ਆਦਿ ਵੱਲੋਂ ਬੇਮਿਸਾਲ ਆਨਲਾਈਨ ਸੇਵਾਵਾਂ ਨਿਭਾਈਆ ਜਾ ਰਹੀਆਂ ਹਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media