ਨਰੈਣਗੜ੍ਹ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਉਮੀਦਵਾਰਾਂ ਦੀ ਹਮਾਇਤ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਗੁਰੂ ਨਗਰੀ ਤੋਂ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸz: ਉਪਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਅਕਾਲੀ ਨੇਤਾਵਾਂ ਦਾ ਜਥਾ ਹਰਿਆਣਾ ਦੇ ਨਰੈਣਗੜ੍ਹ ਪਹੁੰਚਿਆ ਹੋਇਆ ਹੈ।ਨਰੈਣਗੜ੍ਹ ਤੋਂ ਇਨੈਲੋ ਉਮੀਦਵਾਰ ਜਗਮਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਇੰਨ੍ਹਾਂ ਅਕਾਲੀ ਆਗੂਆਂ ਵਿੱਚ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਤੇ ਬਾਵਾ ਸਿੰਘ ਗੁਮਾਨਪੁਰਾ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਸੀਨੀ: ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਸਮਸ਼ੇਰ ਸਿੰਘ ਸ਼ੇਰਾ ਬੁਲਾਰਾ ਅਕਾਲੀ ਜਥਾ ਸ਼ਹਿਰੀ, ਯੂਥ ਆਗੂ ਕੰਵਰਬੀਰ ਸਿੰਘ ਮੰਜ਼ਲ ਆਦਿ ਸ਼ਾਮਿਲ ਹੋਏ। ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਲੋਕ ਵਿਰੋਧੀ ਨੀਤੀਆਂ ਤੋਂ ਦੁੱਖੀ ਹਰਿਆਣਾ ਦਾ ਵੋਟਰ ਇਸ ਵਾਰ ਕਾਂਗਰਸ ਦਾ ਸਫਾਇਆ ਕਰ ਦੇਵੇਗਾ ਅਤੇ ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਇਨੈਲੋ ਮਿਲ ਕੇ ਸਰਕਾਰ ਬਨਾਉਣਗੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …