Saturday, June 20, 2026

ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿੱਚੋਂ 10 ਨੂੰ ਛੁੱਟੀ – ਸਿਵਲ ਸਰਜਨ

33 ਮਰੀਜ਼ਾਂ ਵਿੱਚੋਂ ਹੁਣ ਤੱਕ 31 ਘਰ ਭੇਜੇ-2 ਮਰੀਜ਼ ਹਸਪਤਾਲ ਵਿਖੇ ਜ਼ੇਰੇ ਇਲਾਜ

ਮਾਨਸਾ, 22 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਮਾਨਸਾ ਤੋਂ ਆਈਸੋਲੇਟ ਕੀਤੇ ਕੋਰੋਨਾ ਮਰੀਜ਼ਾਂ ਵਿਚੋਂ ਅੱਜ 10 ਵਿਅਕਤੀਆਂ ਨੂੰ ਡਿਸਾਚਾਰਜ ਕਰ ਦਿੱਤਾ ਗਿਆ ਹੈ।ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹ ਮਰੀਜ਼ ਪੁਲਿਸ ਕਰਮਚਾਰੀਆਂ ਤੇ ਵਿਦਿਆਰਥੀ ਜੋ ਕੋਟਾ (ਰਾਜਸਥਾਨ) ਤੋਂ ਆਏ ਹੋਏ ਸਨ, ਜਿੰਨ੍ਹਾਂ ਨੂੰ ਆਈਸੋਲੇਟ ਕਰਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
               ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਨਵੀਆਂ ਹਦਾਇਤਾਂ ਅਨੁਸਾਰ 10 ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਘਰਾਂ ਵਿੱਚ ਘੱਟ ਤੋਂ ਘੱਟ 10 ਦਿਨਾਂ ਲਈ ਇਕਾਂਤਵਾਸ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਆਦਿ ਸਾਵਧਾਨੀਆਂ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ ਹੈ।ਇਨ੍ਹਾਂ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਰੁਟੀਨ ਚੈਕਅਪ ਕੀਤਾ ਜਾਇਆ ਕਰੇਗਾ।
                ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਹੁਣ ਤੱਕ ਮਾਨਸਾ ਵਿਖੇ ਕੋਰੋਨਾ ਪਾਜ਼ਟਿਵ ਕੇਸ 33 ਪਾਏ ਗਏ ਹਨ, ਜਿੰਨ੍ਹਾਂ ਵਿਚੋਂ ਕੁੱਲ 31 ਮਰੀਜ਼ਾਂ ਦਾ ਇਲਾਜ਼ ਕਰਨ ਉਪਰੰਤ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ 2 ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ਼ ਕੀਤਾ ਜਾ ਰਿਹਾ ਹੈ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …