Sunday, August 2, 2026

ਕਿਰਤ ਕਾਨੂੰਨਾਂ ‘ਚ ਮਜ਼ਦੂਰ ਵਿਰੋਧੀ ਸੋਧਾਂ ਤੇ ਨਿੱਜੀਕਰਨ ਵਿਰੁੱਧ ਕੀਤਾ ਰੋਸ ਵਿਖਾਵਾ

ਧੂਰੀ, 22 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਦੇ ਦਫਤਰ ਵਿਖੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਿਰਤ ਕਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ, ਨਿੱਜੀਕਰਨ ਦੇ ਵਿਰੋਧ ਵਿੱਚ ਅਤੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਸਾਂਝੇ ਸੱਦੇ ‘ਤੇ ਸੀਟੂ ਏਟਕ ਅਤੇ ਏਕਟੂ ਦੇ ਸਹਿਯੋਗ ਨਾਲ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਉਪਰੰਤ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਡੀ.ਸੀ ਦਫਤਰ ਤੱਕ ਰੋਸ ਮਾਰਚ ਕਰਕੇ ਡੀ.ਸੀ ਸੰਗਰੂਰ ਨੂੰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ ਗਏ।ਮੀਟਿੰਗ ਦੀ ਪ੍ਰਧਾਨਗੀ ਏਟਕ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸ਼ਰਮਾ, ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ, ਸੀਟੂ ਏਕਟੂ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕੀਤੀ।
             ਇਸ ਮੌਕੇ ਇੰਦਰਪਾਲ ਪੁੰਨਵਾਲ, ਭਰਪੂਰ ਸਿੰਘ ਬੁਲਾਪੁਰ, ਰਣਜੀਤ ਸਿੰਘ ਰਾਣਵਾਂ ਆਦਿ ਨੇ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ, ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਜਾਰੀ ਕੀਤੇ ਗਏ ਆਰਡਰ ਤੇ ਨੋਟੀਫੀਕੇਸ਼ਨ ਰੱਦ ਕੀਤੇ ਜਾਣ, ਮੁਲਾਜ਼ਮਾਂ ਤੋਂ ਪੈਨਸ਼ਨਰਾਂ ਦਾ ਡੀ.ਏ ਜਾਰੀ ਨਾ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, ਰੋਜ਼ਾਨਾ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦਾ ਨੋਟੀਫਿਕੇਸਨ ਰੱਦ ਕੀਤਾ ਜਾਵੇ, ਕੋਵਿਡ 19 ਵਿਰੁੱਧ ਫਰੰਟ ਲਾਈਨ ‘ਤੇ ਕੰਮ ਕਰ ਰਹੇ ਆਂਗਣਵਾੜੀ ਵਰਕਰ, ਸਫਾਈ ਕਰਮਚਾਰੀ, ਆਸ਼ਾ ਵਰਕਰ, ਟਰਾਂਸਪੋਰਟ, ਮੁਲਾਜ਼ਮ, ਮਜ਼ਦੂਰ, ਮਿਡ-ਡੇ ਮੀਲ ਪੇਂਡੂ ਚੋਕੀਦਾਰ ਅਤੇ ਸਕੀਮ ਵਰਕਰਜ ਨੂੰ 50 ਲੱਖ ਦੇ ਬੀਮੇ ਦੇ ਘੇਰੇ ਵਿਚ ਲਿਆਂਦਾ ਜਾਵੇ, ਸਰਕਾਰੀ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਨ ਦੀ ਨੀਤੀ ਵਾਪਿਸ ਲਈ ਜਾਵੇ, ਪ੍ਰਵਾਸੀ ਮਜਦੂਰਾਂ ਨੂੰ ਉਹਨਾਂ ਦੇ ਘਰ ਵਾਪਸ ਸਹੀ ਸਲਾਮਤ ਭੇਜਿਆ ਜਾਵੇ ਅਤੇ ਬਿਨਾਂ ਕਿਸੇ ਸ਼ਰਤ ਸਾਰੇ ਮਜਦੂਰਾਂ ਦੇ ਖਾਤਿਆਂ ਵਿੱਚ 7500 ਰੁਪਏ ਪ੍ਰਤੀ ਮਜ਼ਦੂਰ 6 ਮਹੀਨਿਆਂ ਲਈ ਪਾਏ ਜਾਣ।
               ਇਸ ਮੌਕੇ ਮਨੋਜ ਰਾਣੀ, ਸੰਜੇ ਕੁਮਾਰ, ਜਗਦੀਸ਼ ਕੁਮਾਰ, ਅਸ਼ੌਕ ਕੁਮਾਰ ਅਤੇ ਰਮੇਸ਼ ਕੁਮਾਰ ਆਦਿ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …