Sunday, August 2, 2026

ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਭਾਈ ਗੁਰਨਾਮ ਸਿੰਘ ਬੰਡਾਲਾ ਨਾਲ ਕੀਤਾ ਦੁੱਖ ਸਾਂਝਾ

ਮਹਿਤਾ ਚੌਕ, 22 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜਥੇਦਾਰ ਭਾਈ ਗੁਰਨਾਮ ਸਿੰਘ ਬੰਡਾਲਾ ਦੇ ਭਤੀਜੇ ਭਾਈ ਕੁਲਵਿੰਦਰ ਸਿੰਘ ਸੋਨੂੰ ਵਾਸੀ ਪਿੰਡ ਬੰਡਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਰੰਜਿਸ਼ ਤਹਿਤ ਵਿਰੋਧੀ ਧਿਰ ਵਲੋਂ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਜਥੇਦਾਰ ਬੰਡਾਲਾ ਅਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਦੱਸਿਆ ਕਿ ਆਪ ਦਾ ਸਮੁੱਚਾ ਪਰਿਵਾਰ ਬਾਣੀ-ਬਾਣੇ ਦਾ ਧਾਰਨੀ ਹੈ ਅਤੇ ਸਿੱਖ ਸੰਘਰਸ਼ ਵਿੱਚ ਉਨਾਂ ਦਾ ਵੱਡਾ ਯੋਗਦਾਨ ਰਿਹਾ।ਭਾਈ ਬੰਡਾਲਾ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਭਾਈ ਜਸਬੀਰ ਸਿੰਘ ਖ਼ਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਗਿਆਨੀ ਭਾਈ ਜੀਵਾ ਸਿੰਘ, ਬਾਬਾ ਬੰਤਾ ਸਿੰਘ, ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ ਵੀ ਸ਼ਾਮਿਲ ਹਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …