ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰਾਬ ਦੀਆਂ ਫੈਕਟਰੀਆਂ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ
ਡਿਊਟੀ ਲਗਾਉਣ ਦੇ ਆਦੇਸ਼ਾਂ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਡੀ.ਸੀ ਵਿਰੁੱਧ ਕਾਰਵਾਈ ਮੰਗੀ ਹੈ।ਉਨਾਂ ਕਿਹਾ ਕਿ ਭਾਵੇਂ ਇਹ ਹੁਕਮ ਭਾਰੀ ਵਿਰੋਧ ਮਗਰੋਂ ਵਾਪਿਸ ਲੈ ਲਿਆ ਗਿਆ ਹੈ, ਪਰੰਤੂ ਇਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਉਨਾਂ ਕਿਹਾ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਧਾਰਮਿਕ ਅਸਥਾਨਾਂ ਤੋਂ ਸ਼ਰਾਬ ਸਬੰਧੀ ਅਨਾਊਂਸਮੈਂਟ ਕਰਵਾਉਣ ਦੇ ਹੁਕਮ ਚਾੜੇ ਗਏ ਸਨ।
ਇਸ ਤੋਂ ਵੱਡੀ ਤਰਾਸਦੀ ਕੀ ਹੋ ਸਕਦੀ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀ ਹੀ ਸਿੱਖ ਭਾਵਨਾਵਾਂ ਨੂੰ ਸੱਟ ਮਾਰ ਰਹੇ ਹਨ।ਇਹ ਇੱਕ ਵਾਰ ਨਹੀਂ ਸਗੋਂ ਵਾਰ-ਵਾਰ ਹੋ ਰਿਹਾ ਹੈ।ਲੌਂਗੋਵਾਲ ਨੇ ਆਖਿਆ ਕਿ ਗਲਤੀ ਕਰਕੇ ਉਸ ਦੀ ਮੁਆਫੀ ਮੰਗ ਲੈਣੀ ਜਾਂ ਆਪਣੇ ਹੁਕਮਾਂ ਤੋਂ ਪਿਛੇ ਹਟ ਜਾਣਾ ਹੀ ਕੋਈ ਹੱਲ ਨਹੀਂ ਹੈ, ਸਗੋਂ ਅਜਿਹੇ ਅਧਿਕਾਰੀਆਂ ਦੀ ਜਵਾਬਤਲਬੀ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਵਿਚੋਂ ਬਹੁਤ ਸਾਰੇ ਅੰਮ੍ਰਿਤਧਾਰੀ ਗੁਰਸਿੱਖ ਵੀ ਹਨ, ਜਿਨ੍ਹਾਂ ਨੂੰ ਸ਼ਰਾਬ ਦੀਆਂ ਫੈਕਟਰੀਆਂ ਵਿਚ ਭੇਜਣ ਦੀਆਂ ਹਦਾਇਤਾਂ ਕਿਸੇ ਪੱਖ ਤੋਂ ਜਾਇਜ਼ ਨਹੀਂ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media