ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਪ੍ਰੇਰਨਾ ਨਾਲ ਹਰਿਆਣਾ ਦੇ ਪਹੇਵਾ ਨਿਵਾਸੀ
ਖੁਸ਼ਵੰਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਦਵਿੰਦਰ ਸਿੰਘ ਵੱਲੋਂ ਵੀ 90 ਕੁਇੰਟਲ ਕਣਕ ਦੀ ਸੇਵਾ ਕੀਤੀ ਗਈ।ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਡਾ. ਰੂਪ ਸਿੰਘ ਨੇ ਦੱਸਿਆ ਕਿ ਮੁੰਬਈ ਨਿਵਾਸੀ ਉਘੇ ਕਾਰੋਬਾਰੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗਿਆਰਾਂ ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ।ਜੇ.ਆਈ.ਐਸ ਯੂਨੀਵਰਸਿਟੀ ਦੇ ਮਾਲਿਕ ਤਰਨਜੀਤ ਸਿੰਘ ਨਰੂਲਾ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ 21 ਲੱਖ ਰੁਪਏ ਭੇਜੇ ਗਏ ਸਨ।ਉਨ੍ਹਾਂ ਨੇ 11-11 ਲੱਖ ਰੁਪਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਲੰਗਰਾਂ ਲਈ ਵੀ ਭੇਜੇ ਸਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅਸੀਂ ਸਾਰੀਆਂ ਸੰਗਤਾਂ ਦਾ ਧੰਨਵਾਦ ਕਰਦੇ ਹਾਂ ਜੋ ਤਨ-ਮਨ ਧਨ ਨਾਲ ਗੁਰੂ ਘਰ ਲਈ ਸੇਵਾ ਭੇਜ ਰਹੀਆਂ ਹਨ।
ਲੰਗਰ ਲਈ ਸੇਵਾ ਭੇਜਣ ਵਾਲੀਆਂ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media