ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਰੰਗਮੰਚ ਦੀ ਪਹਿਲੀ ਅਭਿਨੇਤਰੀ ਜਾਣੀ ਜਾਂਦੀ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਧੀ ਉਮਾ
ਗੁਰਬਖਸ਼ ਸਿੰਘ (94) ਦੀ ਮੌਤ ‘ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ , ਸ਼੍ਰੋਮਣੀ ਬਾਲ ਸਾਹਿਤ ਲੇਖਕ ਡਾ. ਕੁਲਬੀਰ ਸਿੰਘ ਸੂਰੀ, ਡਾ. ਪਰਮਿੰਦਰ ਸਿੰਘ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਕਹਾਣੀਕਾਰ ਮੁਖਤਾਰ ਗਿੱਲ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਧਰਵਿੰਦਰ ਸਿੰਘ ਔਲਖ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਗੁਰਬਾਜ ਸਿੰਘ ਛੀਨਾ, ਕਵੀ ਹਰੀ ਸਿੰਘ ਗਰੀਬ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਜਨਰਲ ਸਕੱਤਰ ਬਲਦੇਵ ਸਿੰਘ ਕੰਬੋ, ਸਤਨਾਮ ਸਿੰਘ ਔਲਖ ਆਦਿ ਨੇ ਹਿਰਦੇਪਾਲ ਸਿੰਘ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਉਨ੍ਹਾਂ ਨੇ 13 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਰੰਗਮੰਚ ਤੇ ਇੱਕ ਨਾਟਕ ਉਸ ਸਮੇਂ ਖੇਡਿਆ ਸੀ, ਜਦੋਂ ਲੜਕੀਆਂ ਦੇ ਨਾਟਕਾਂ ਵਿੱਚ ਕੰਮ ਕਰਨ ਦੀ ਪਾਬੰਦੀ ਸੀ।ਉਨ੍ਹਾਂ ਤੋਂ ਬਾਅਦ ਹੋਰ ਲੜਕੀਆਂ ਲਈ ਵੀ ਰੰਗਮੰਚ ਵਿੱਚ ਕੰਮ ਕਰਨ ਦਾ ਰਾਹ ਖੁੱਲ੍ਹ ਗਿਆ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media