Friday, June 19, 2026

ਫ਼ਾਜ਼ਿਲਕਾ ਤੋਂ ਲੰਗਰ ਗੁਰੂ ਰਾਮਦਾਸ ਜੀ ਲਈ ਕਣਕ ਲੈ ਕੇ ਪੁੱਜੀਆਂ ਸੰਗਤਾਂ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਬੱਲੂਆਣਾ ਤੋਂ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੇ ਯਤਨਾਂ ਨਾਲ ਸੰਗਤਾਂ ਵੱਲੋਂ ਵੱਡੀ ਮਾਤਰਾ ‘ਚ ਕਣਕ ਭੇਜੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਕਣਕ ਲੈ ਕੇ ਪਹੁੰਚੀਆਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਤਰਫੋਂ ਮਹਿੰਦਰ ਸਿੰਘ ਆਹਲੀ, ਮੁਖਤਾਰ ਸਿੰਘ ਚੀਮਾ ਤੇ ਹੋਰਨਾਂ ਵਲੋਂ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਤੇ ਗੁਰਿੰਦਰ ਸਿੰਘ ਮਥਰੇਵਾਲ, ਰਾਜਿੰਦਰ ਸਿੰਘ ਰੂਬੀ, ਨਿਸ਼ਾਨ ਸਿੰਘ, ਜਗਦੀਸ਼ ਸਿੰਘ ਜੱਗਾ ਆਦਿ ਮੌਜੂਦ ਸਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …