ਬਠਿੰਡਾ, 24 ਮਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜਿਲ੍ਹੇ ਵਿਚ ਬੀਤੇ ਦਿਨ ਭੇਜੇ 114 ਨਮੂਨਿਆਂ ਦੀ ਜਾਂਚ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ।ਡਿਪਟੀ
ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦੱਸਿਆ ਕਿ ਇੰਨ੍ਹਾਂ ਵਿਚ 22 ਵਿਦੇਸ਼ ਤੋਂ ਪਰਤੇ ਲੋਕਾਂ ਦੀ ਰਿਪੋਰਟ ਵੀ ਸ਼ਾਮਿਲ ਹੈ, ਜੋ ਨੈਗੇਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਫਿਲਹਾਲ ਜਿਲ੍ਹੇ ਵਿੱਚ ਇਕ ਹੀ ਐਕਟਿਵ ਕੇਸ ਹੈ ਜੋ ਕਿ ਵਿਦੇਸ਼ ਤੋਂ ਪਰਤਿਆ ਸੀ ਅਤੇ ਉਹ ਜਿਲ੍ਹੇ ਵਿੱਚ ਆਉਣ ਤੋਂ ਲੈ ਕੇ ਇਕਾਂਤਵਾਸ ਵਿੱਚ ਸੀ।ਉਨ੍ਹਾਂ ਨੇ ਕਿਹਾ ਕਿ ਐਤਵਾਰ ਨੂੰ 16 ਨਵੇਂ ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਲੋਕਾਂ, ਮੀਡੀਆ ਦਾ ਇਸ ਮੁਸ਼ਕਿਲ ਦੌਰ ‘ਚ ਪ੍ਰਸਾਸ਼ਨ ਨਾਲ ਸਹਿਯੋਗ ਬਣਾਈ ਰੱਖਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਅਸੀਂ ਕਰੋਨਾ ਨੂੰ ਆਪਣੇ ਜਿਲ੍ਹੇ ਤੋਂ ਦੂਰ ਰੱਖ ਸਕਦੇ ਹਾਂ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media