ਹੁਸ਼ਿਆਰਪੁਰ, 24 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਕੋਵਿਡ-19 ਸਬੰਧੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ
ਦੱਸਿਆ ਕਿ ਜ਼ਿਲੇ ਵਿੱਚ ਅੱਜ ਸ਼ੱਕੀ ਲੱਛਣਾਂ ਵਾਲੇ 87 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨਾਂ ਵਿੱਚ 50 ਨਵੇਂ ਆਏ ਪ੍ਰਵਾਸੀ ਭਾਰਤੀ ਵਿਅਕਤੀ ਹਨ।ਉਨਾਂ ਦੱਸਿਆ ਕਿ ਬਾਹਰਲੇ ਦੇਸ਼ਾਂ ਤੋਂ ਆਏ ਇਨਾਂ ਵਿਅਕਤੀਆਂ ਨੂੰ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਇਕਾਂਤਵਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਹੁਣ ਤੱਕ 1857 ਸੈਂਪਲ ਲਏ ਜਾ ਚੁੱਕੇ ਹਨ, ਜਿਸ ਵਿਚੋਂ 1519 ਸੈਂਪਲ ਨੈਗੇਟਿਵ ਆਏ ਹਨ, 103 ਪੋਜ਼ਟਿਵ ਅਤੇ 206 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਵੇਲੇ ਜਿਲੇ ਵਿੱਚ 9 ਐਕਟਿਵ ਕੇਸ ਹਨ ਅਤੇ 5 ਮੌਤਾਂ ਹੋ ਚੁੱਕੀਆਂ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘਰਾਂ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਮੂੰਹ `ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰਦਾ, ਤਾਂ ਉਸ ਨੂੰ 200 ਰੁਪਏ ਅਤੇ ਜਨਤਕ ਸਥਾਨਾਂ `ਤੇ ਥੁੱਕਣ ਵਾਲੇ ਵਿਅਕਤੀ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media