Thursday, June 25, 2026

ਸ੍ਰੀ ਚਮਕੌਰ ਸਾਹਿਬ ਵਿਸ਼ਵ ਦੇ ਵੱਡੇ ਸੈਰ ਸਪਾਟਾ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ – ਚੰਨੀ

47 ਕਰੋੜ ਰੁਪਏ ਦੀ ਲਾਗਤ ਨਾਲ ਇਤਿਹਾਸਕ ਨਗਰੀ ਦੀ ਬਦਲੀ ਜਾਵੇਗੀ ਨੁਹਾਰ

ਚਮਕੌਰ ਸਾਹਿਬ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਵਿੱਤਰ ਇਤਿਹਾਸਿਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਮੁੱਖ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਦੇ ਤਹਿਤ 47 ਕਰੋੜ ਰੁਪਏ ਰੁਪਏ ਦੇ ਵਿਕਾਸ ਕਾਰਜ਼ਾ ਨੂੰ ਮੁੱਖ ਮੰਤਰੀ ਵਲੋਨ ਪ੍ਰਵਾਨਗੀ ਦਿੱਤੀ ਗਈ ਹੈ।ਜਿਸ ਦੇ ਤਹਿਤ 14 ਕਰੋੜ ਸੁੰਦਰੀਕਰਨ ਪ੍ਰੋਜੈਕਟ ‘ਤੇ ਖਰਚੇ ਜਾਣਗੇ ਅਤੇ 33 ਕਰੋੜ ਰੁਪਏ ਨਾਲ ਥੀਮ ਪਾਰਕ ਦੀ ਉਸਰੀ ਕੀਤੀ ਜਾ ਰਹੀ ਹੈ।ਅੱਜ ਇੱਥੇ ਸੁੰਦਰੀਕਰਨ ਪ੍ਰੋਜੈਕਟ ਗੁਰੂ ਸਾਹਿਬ ਦੇ ਚਰਨਾਂ `ਚ ਅਰਦਾਸ ਕਰਨ ਉਪਰੰਤ ਅਗਾਜ਼ ਕਰ ਦਿੱਤਾ ਗਿਆ, ਇਸ ਮੌਕੇ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸੇਸ਼ ਤੌਰ ‘ਤੇ ਹਾਜ਼ਿਰ ਹੋਏ।ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਗੁਰਦੁਆਰਾ ਕਤਲਗੜ੍ਹ ਸਾਹਿਬ ਨੂੰ ਜਾਣ ਵਾਲੇ ਮਾਰਗ `ਤੇ ਸਾਰੀਆਂ ਦੁਕਾਨਾਂ ਦੇ ਬਾਹਰ ਸੁੰਦਰੀਕਰਨ ਕਰਨ, ਸੜਕ ਦਾ ਨਵ-ਨਿਰਮਾਣ, ਸੀਵਰ ਲਾਈਨ ਪਾਉਣ ਦਾ ਕੰਮ ਸੰਪੂਰਨ ਕੀਤਾ ਜਾਵੇਗਾ।
              ਕੈਬਨਿਟ ਮੰਤਰੀ ਚੰਨੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਚਮਕੌਰ ਸਾਹਿਬ ਦੀ ਸੁੰਦਰਤਾ ਦੇ ਲਈ ਇਸ ਪ੍ਰਾਜੈਕਟ ਦੀ ਮਨਜ਼ੂਰੀ ਮੁੱਖ ਮੰਤਰੀ ਵਲੋਂ ਦਿੱਤੀ ਅਤੇ ਗਈ ਹੈ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵਲੋਂ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਜਾਵੇਗਾ ।
ਉਨ੍ਹਾਂ ਨਾਲ ਹੀ ਦੱਸਿਆ ਕਿ ਸ੍ਰੀ ਚਮਕੋਰ ਸਾਹਿਬ ਦੀ ਧਰਤੀ ਨੂੰ ਸਿੱਖ ਇਤਹਿਾਸ ‘ਚ ਪਵਿੱਤਰ ਅਸਥਾਨ ਦਾ ਦਰਜ਼ਾ ਪ੍ਰਾਪਤ ਹੈ, ਇਸ ਅਸਥਾਨ ‘ਤੇ ਮੁਗਲਾਂ ਦੇ ਖਿਲਾਫ ਲੜਦਿਆਂ ਦਸਮ ਪਾਤਸ਼ਾਹ ਸ੍ਰੀ ਗੁਰੂ ਗਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਨੇ ਚਮਕੌਰ ਦੀ ਗੜੀ ਵਿਚ ਸ਼ਹਾਦਤ ਪ੍ਰਾਪਤ ਕੀਤੀ ਸੀ।ਇਸ ਅਸਥਾਨ ‘ਤੇ ਦੁਨੀਆਂ ਭਰ ਤੋਂ ਸਿੱਖ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ, ਜਿਸ ਦੀ ਮਹੱਤਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਸ ਅਸਥਾਨ ਦੀ ਦਿੱਖ ਸੰਵਾਰਨ ਵਿਚ ਕੋਈ ਕਸਰ ਬਾਕੀ ਨਹੀਨ ਛੱਡੀ ਜਾਵੇਗੀ
              ਚੰਨੀ ਨੇ ਦੱਸਿਆ ਕਿ ਹੀ ਥੀਮ ਪਾਰਕ ਵਿਖੇ ਵੀ 33 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।ਜਿਸ ਵਾਸਤੇ ਦੁਨੀਆਂ ਭਰ ‘ਚ ਅਤਿ ਆਧੁਨਿਕ ਤਕਨੀਕਾਂ ਵਾਲੇ ਡਿਜ਼ਾਈਨਰਾਂ, ਇੰਜੀਨੀਅਰਾਂ, ਕਲਾਕਾਰਾਂ, ਗਾਇਕਾਂ, ਵਲੋਂ ਕੰਮ ਸ਼ੁਰੂ ਕੀਤਾ ਜਾ ਚੁੱਕਿਆ ਹੈ।ਇਸ ਕੰਮ ਨੂੰ ਸਮਾਂ ਰਹਿੰਦੇ ਹੀ ਮੁਕੰਮਲ ਕਰ ਲਿਆ ਜਾਵੇਗਾ।
               ਇਸ ਮੌਕੇ ਮੁੱਖ ਤੌਰ ‘ਤੇ ਐਸ.ਡੀ.ਐਮ ਮਨਕਮਲ ਸਿੰਘ ਚਾਹਲ, ਡੀ.ਐਸ.ਪੀ ਸੁਖਜੀਤ ਸਿੰਘ ਵਿਰਕ, ਐਕਸੀਅਨ ਭੁਪਿੰਦਰ ਸਿੰਘ ਚਾਨਾ ਐਸ.ਡੀ.ਓ ਸੁਰਿੰਦਰ ਪਾਲ ਸਿੰਘ ਤੋਂ ਇਲਾਵਾ ਇਸ ਦੋਰਾਨ ਸਾਬਕਾ ਨਗਰ ਪੰਚਾਇਤ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ,ਕਰਨੈਲ ਸਿੰਘ ਬਜੀਦਪੁਰ ਚੇਅਰਮੈਨ ਮਾਰਕਿਟ ਕਮੇਟੀ, ਮਨਿਤ ਕੁਮਾਰ ਮਾਂਟੂ, ਹਰਿੰਦਰ ਸਿੰਘ ਕਾਕਾ ਜਟਾਣਾ, ਜੈਲਦਾਰ ਸਤਵਿੰਦਰ ਸਿੰਘ ਚੈੜੀਆ, ਤਰਲੋਚਨ ਸਿੰਘ ਵਾਈਸ ਚੇਅਰਮੈਨ ਮਾਰਕਿਟ ਕਮੇਟੀ, ਬਲਾਕ ਸੰਮਤੀ ਮੈਂਬਰ ਰੋਹਿਤ ਸਭਰਵਾਲ ਦਵਿੰਦਰ ਸਿੰਘ ਦਵਿੰਦਰ ਸਿੰਘ ਸਰਬਜੀਤ ਸਿੰਘ ਕਾਲਾ, ਸ਼ਮਸ਼ੇਰ ਸਿੰਘ ਮੰਗੀ, ਮਨਿੰਦਰ ਸਿੰਘ ਮਾਵੀ ਮਨਿੰਦਰ ਸਿੰਘ ਮਾਵੀ ਮੋਰਿੰਡਾ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਦੋਰਾਨ ਸਾਬਕਾ ਨਗਰ ਪੰਚਾਇਤ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਕਰਨੈਲ ਸਿੰਘ ਬਜ਼ੀਦਪੁਰ ਚੇਅਰਮੈਨ ਮਾਰਕਿਟ ਕਮੇਟੀ, ਮਨਿਤ ਕੁਮਾਰ ਮਾਂਟੂ, ਹਰਿੰਦਰ ਸਿੰਘ ਕਾਕਾ ਜਟਾਣਾ, ਜੈਲਦਾਰ ਸਤਵਿੰਦਰ ਸਿੰਘ ਚੈੜੀਆ, ਤਰਲੋਚਨ ਸਿੰਘ ਵਾਈਸ ਚੇਅਰਮੈਨ ਮਾਰਕਿਟ ਕਮੇਟੀ ਵੱਖ-ਵੱਖ ਪਤਵੰਤੇ ਸੱਜਣ ਅਤੇ ਮੋਹਤਬਰ ਆਗੂ ਹਾਜ਼ਰ ਸਨ ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …