Thursday, June 25, 2026

ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਤਿੰਨ ਮਹੀਨੇ ਲਈ ਦਿੱਤੀ ਜਾ ਰਹੀ ਹੈ ਮੁਫ਼ਤ ਕਣਕ ਤੇ ਦਾਲ

ਜਿਲ੍ਹੇ ’ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡਿਆ 80 ਫ਼ੀਸਦੀ ਅਨਾਜ਼

ਨਵਾਂਸ਼ਹਿਰ, 24 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਲਾਕਡਾਊਨ ਦੌਰਾਨ ਗਰੀਬ ਪਰਿਵਾਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 80 ਫ਼ੀਸਦੀ ਅਨਾਜ ਦੀ ਵੰਡ ਮੁਕੰਮਲ ਕਰ ਲਈ ਗਈ ਹੈ।
              ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਨੇ ਦੱਸਿਆ ਕਿ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ਅਨੁਸਾਰ ਅਨਾਜ ਵੰਡ ’ਚ ਮੁਕੰਮਲ ਤੌਰ ’ਤੇ ਪਾਰਦਰਸ਼ਤਾ ਬਣਾਈ ਰੱਖਣ ਲਈ ‘ਐਂਡ ਤੋਂ ਐਂਡ ਕੰਪਿਊਟ੍ਰਾਈਜ਼ੇਸ਼ਨ’ ਦੀ ਪਾਲਣਾ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਇਸ ਅਨਾਜ ਦਾ ਲਾਭ ਜ਼ਿਲ੍ਹੇ ਦੇ ਕਰੀਬ 78568 ਆਟਾ-ਦਾਲ ਤੇ ਅੰਨਤੋਦਿਆ ਕਾਰਡ ਲਾਭਪਾਤਰੀ ਪਰਿਵਾਰਾਂ (ਲਗਪਗ 2.96 ਲੱਖ ਮੈਂਬਰ) ਨੂੰ ਦਿੱਤਾ ਜਾਣਾ ਹੈ ਅਤੇ ਅਗਲੇ ਦੋ-ਤਿੰਨ ਦਿਨਾਂ ’ਚ ਅਨਾਜ ਦੀ ਵੰਡ 100 ਫ਼ੀਸਦੀ ’ਤੇ ਪੁੱਜ ਜਾਵੇਗੀ। ਇਸ ਅਨਾਜ ਵੰਡ ਤਹਿਤ ਗਰੀਬ ਪਰਿਵਾਰਾਂ ਨੂੰ 5 ਕਿਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇੱਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ।ਇਹ ਅਨਾਜ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਪਾਸੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ।
           ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲਾਭਪਾਤਰੀਆਂ ਤੱਕ ਗੁਣਵਤਾ ਭਰਪੂਰ ਅਨਾਜ ਹੀ ਪਹੁੰਚਾਇਆ ਜਾ ਰਿਹਾ ਹੈ, ਜਿਸ ਵਿਚ ਨੇਫ਼ਡ ਵਲੋਂ ਭੇਜੀਆਂ ਦਾਲਾਂ ਦੀ ਗੁਣਵਤਾ ਸਹੀ ਨਾ ਆਉਣ ਕਾਰਨ ਉਨ੍ਹਾਂ ਨੂੰ ਤਬਦੀਲ ਕਰਵਾਏ ਜਾਣ ਕਾਰਨ ਕੁੱਝ ਦੇਰੀ ਵੀ ਹੋਈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਲਗਪਗ 4428 ਮੀਟ੍ਰਿਕ ਟਨ ਕਣਕ ਅਤੇ 236 ਮੀਟ੍ਰਿਕ ਟਨ ਦਾਲ ਇਸ ਯੋਜਨਾ ਤਹਿਤ ਜੰਗੀ ਪੱਧਰ ’ਤੇ ਵੰਡੇ ਜਾ ਰਹੇ ਹਨ ।
            ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਨੁਸਾਰ ਜ਼ਿਲ੍ਹੇ ’ਚ 237 ਰਾਸ਼ਨ ਡਿਪੂਆਂ ਰਾਹੀਂ ਕੀਤੀ ਜਾ ਰਹੀ ਹੈ। ਜਿਸ ਦੌਰਾਨ ਤਿੰਨ ਡਿੱਪੂ ਹੋਲਡਰਾਂ ਦੀ ਸ਼ਿਕਾਇਤ ਆਉਣ ’ਤੇ ਉਨ੍ਹਾਂ ਨੂੰ ਤੁਰੰਤ ਮੁਅਤਲ ਕਰਨ ਦੀ ਕਾਰਵਾਈ ਵੀ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਅਗਲੇ ਤਿੰਨ ਦਿਨਾਂ ’ਚ ਇਨ੍ਹਾਂ ਪਰਿਵਾਰਾਂ ਦਰਮਿਆਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਅਨਾਜ ਦੀ ਵੰਡ ਨੂੰ ਮੁਕੰਮਲ ਕਰ ਲਿਆ ਜਾਵੇਗਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …