Sunday, April 26, 2026

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਕਰ ਰਹੀ ਸਹਾਇਤਾ – ਸਤਵੰਤ ਪੂਨੀਆ

ਪਾਵਰਕੌਮ ਵਲੋਂ ਸਿੰਚਾਈ ਨਹੀਂ ਛੱਡੀ ਜਾ ਰਹੀ ਬਿਜਲੀ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜ਼ਾਈ ਲਈ ਪੰਜਾਬ ਸਰਕਾਰ ਵਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ।ਪਰ ਜ਼ਮੀਨੀ ਪੱਧਰ ‘ਤੇ ਇਸ ਸੰਬੰਧੀ ਕਿਸਾਨਾਂ ਦੀ ਕੋਈ ਸਹਾਇਤਾ ਨਹੀ ਕੀਤੀ ਜਾ ਰਹੀ।
              ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਅਤੇ ਕੇਂਦਰੀ ਭਾਜਪਾ ਆਗੂ ਸਤਵੰਤ ਸਿੰਘ ਪੂਨੀਆ ਨੇ ਕੀਤਾ।ਉਨ੍ਹਾਂ ਕਿਹਾ ਧਰਤੀ ਹੇਠਲਾ ਪਾਣੀ ਹਰ ਸਾਲ 3 ਫੁੱਟ ਤੋਂ 5 ਫੁੱਟ ਤੱਕ ਹੇਠਾਂ ਜਾ ਰਿਹਾ ਹੈ।ਜਿਸ ਕਾਰਨ ਆਉਣ ਵਾਲੇ ਨੇੜ੍ਹਲੇ ਭਵਿੱਖ ਵਿੱਚ ਹੀ ਪਾਣੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਨਾਲ ਪਾਣੀ ਦੀ 40 ਫੀਸਦੀ ਤੱਕ ਬੱਚਤ ਹੁੰਦੀ ਹੈ।ਪਰ ਪੰਜਾਬ ਸਰਕਾਰ ਇਸ ਬੇਹੱਦ ਮਹੱਤਵਪੂਰਨ ਪਾਣੀ ਬਚਾਓ ਸਕੀਮ ਲਈ ਕਿਸਾਨਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਾ ਰਹੀ ਅਤੇ ਨਾ ਤਾਂ ਜਿਲ੍ਹੇ ਦੀਆਂ ਨਹਿਰਾਂ ਵਿੱਚ ਪਾਣੀ ਛੱਡਿਆ ਗਿਆ ਹੈ।ਬਿਜਲੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪੂਰਾ ਟਾਈਮ ਬਿਜਲੀ ਵੀ ਨਹੀ ਛੱਡੀ ਜਾ ਰਹੀ ਹੈ।
               ਜਿਸ ਕਾਰਨ ਕਿਸਾਨਾਂ ਦੀ ਝੋਨੇ ਦੀ ਸਿੱਧੀ ਬਿਜ਼ਾਈ ਤਾਂ ਕੀ ਹੋਣੀ ਸੀ ਸਗੋਂ ਉਨ੍ਹਾਂ ਦੀ ਪਨੀਰੀ ਲਈ ਵੀ ਪਾਣੀ ਪੂਰਾ ਨਹੀਂ ਹੋ ਰਿਹਾ ਹੈ ਅਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਬਾਲ ਕੇ ਆਪਣੀਆਂ ਪਨੀਰੀਆਂ ਨੂੰ ਪਾਣੀ ਦੇਣ ਲਈ ਮਜਬੂਰ ਹੋਏ ਪਏ ਹਨ।ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ।ਪਰ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਵੱਲ ਧਿਆਨ ਨਾ ਦੇ ਕੇ ਜਿਆਦਾਤਰ ਪਹਿਲਾਂ ਤੋਂ ਚੱਲਦੇ ਆ ਰਹੇ ਰਵਾਇਤੀ ਢੰਗ ਨਾਲ ਹੀ ਝੋਨੇ ਦੀ ਬਿਜ਼ਾਈ ਕੀਤੀ ਜਾਂਦੀ ਰਹੀ ਹੈ।ਕੱਦੂ ਕਰਦੇ ਹੋਏ ਬਹੁਤ ਜਿਆਦਾ ਪਾਣੀ ਦੀ ਬਰਬਾਦੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਇਸ ਵਾਰੀ ਦੇਸ਼ ਵਿੱਚ ਚੱਲ ਰਹੀ ਕੋਰੋਨਾ ਮਹਾਂਮਾਰੀ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਆਪੋ-ਆਪਣੇ ਘਰਾਂ ਵਿੱਚ ਜਾਣ ਦੀ ਰੁਚੀ ਹੋਣ ਕਾਰਨ ਝੋਨਾ ਲਗਾਉਣ ਲਈ ਲੇਬਰ ਦੀ ਘਾਟ ਹੋ ਗਈ ਹੈ।ਜਿਸ ਕਾਰਨ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮਜ਼ਬੂਰ ਹਨ।
             ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਆਪਣੇ ਟੀਚੇ ਨੂੰ ਅਮਲੀਜਾਮਾ ਪਹਿਨਾਉਣਾ ਚਾਹੁੰਦੀ ਹੈ ਤਾਂ ਬਿਜਲੀ ਸਪਲਾਈ ਰੈਗੂਲਰ ਕੀਤੀ ਜਾਵੇ ਅਤੇ ਨਹਿਰਾਂ ਵਿੱਚ ਜਲਦੀ ਤੋਂ ਜਲਦੀ ਪਾਣੀ ਛੱਡਿਆ ਜਾਵੇ ਤਾਂ ਕਿ ਸਰਕਾਰੀ ਟੀਚੇ ਅਨੁਸਾਰ ਕਿਸਾਨ ਝੋਨੇ ਦੀ ਸਿੱਧੀ ਬਿਜ਼ਾਈ ਕਰ ਸਕਣ ਅਤੇ ਪਾਣੀ ਦੀ ਬੱਚਤ ਹੋ ਸਕੇ ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …