ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਓਲੰਪਿਕ ਖੇਡਾਂ ਦੌਰਾਨ
ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸ. ਬਲਬੀਰ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਦਾ ਮਾਣ ਵਧਾਇਆ।ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਸਿੱਖੀ ਸਰੂਪ ਵਿਚ ਦਸਤਾਰ ਦੇ ਗੌਰਵ ਨੂੰ ਉਚਾ ਚੁੱਕਣ ਲਈ ਬਲਬੀਰ ਸਿੰਘ ਨੇ ਅਹਿਮ ਯੋਗਦਾਨ ਪਾਇਆ, ਜਿਸ ਤੋਂ ਸਿੱਖ ਨੌਜੁਆਨੀ ਅਤੇ ਬੱਚਿਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਦੇਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਸਦਾ ਯਾਦ ਰੱਖਣਗੀਆਂ।ਉਨ੍ਹਾਂ ਦਾ ਜੀਵਨ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣਿਆ ਰਹੇਗਾ।ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਦੇਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media