Tuesday, November 24, 2026

ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਭਾਈ ਨੇ ਅਜਨਾਲਾ ਨੇੜਲੇ ਪਿੰਡ ਜੱਸੜ ਦੇ ਗੁਰਦੁਆਰਾ ਸਾਹਿਬ ਵਿਚ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰਬੰਧਕੀ ਅਣਗਹਿਲੀ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਨ੍ਹਾਂ ਤੋਂ ਬਚਣ ਲਈ ਪ੍ਰਬੰਧਕ ਚੇਤੰਨ ਰੂਪ ਵਿਚ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਨੂੰ ਯਕੀਨੀ ਬਣਾਉਣ।ਹਰ ਗੁਰਦੁਆਰਾ ਕਮੇਟੀ ਜੇਕਰ ਆਪਣੀ ਜ਼ਿੰਮੇਵਾਰੀ ਸੁਹਿਰਦਤਾ ਨਾਲ ਨਿਭਾਵੇ ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਵਾਰ-ਵਾਰ ਅਪੀਲਾਂ ਦੇ ਬਾਵਜ਼ੂਦ ਵੀ ਹਰ ਸਾਲ ਗਰਮੀ ਦੇ ਮੌਸਮ ਦੌਰਾਨ ਅਜਿਹਾ ਵਾਪਰਦਾ ਹੈ। ਇਸ ਲਈ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਏ.ਸੀ, ਪੱਖੇ ਤੇ ਹੋਰ ਉਪਕਰਨ ਲੋੜ ਵੇਲੇ ਚਲਾਏ ਜਾਣ। ਰਾਤ ਸਮੇਂ ਤਾਂ ਬਿਜਲੀ ਉਪਰਕਨ ਬਿਲਕੁੱਲ ਹੀ ਬੰਦ ਕਰ ਦੇਣੇ ਚਾਹੀਦੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …