Tuesday, September 29, 2026

ਸਾਰੀਆਂ 167 ਰਿਪੋਰਟਾਂ ਨੈਗੇਟਿਵ, ਪਿਛਲੇ 48 ਘੰਟੇ ਦੌਰਾਨ ਕੋਈ ਵੀ ਪਾਜ਼ਟਿਵ ਮਾਮਲਾ ਨਹੀਂ – ਡਿਪਟੀ ਕਮਿਸ਼ਨਰ

ਲੁਧਿਆਣਾ, 25 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 48 ਘੰਟਿਆਂ ਦੌਰਾਨ ਕੋਈ ਵੀ ਨਵਾਂ ਪਾਜ਼ਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ।ਇਹ ਚੰਗੀ ਖ਼ਬਰ ਹੈ ਕਿ ਬੀਤੇ ਦਿਨੀਂ ਭੇਜੇ ਸਾਰੇ 167 ਨਮੂਨਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।
              ਉਨਾਂ ਦੱਸਿਆ ਕਿ ਹੁਣ ਤੱਕ ਕੁੱਲ 6057 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 5845 ਦੀ ਰਿਪੋਰਟ ਪ੍ਰਾਪਤ ਹੋਈ ਹੈ।ਇੰਨਾਂ ਵਿੱਚੋਂ 5580 ਨਤੀਜੇ ਨੈਗੇਟਿਵ ਆਏ ਹਨ, ਜਦਕਿ 182 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 179 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 86 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਬਦਕਿਸਮਤੀ ਨਾਲ 7 ਮੌਤਾਂ ਹੋਈਆਂ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 135 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
              ਉਨਾਂ ਕਿਹਾ ਕਿ ਹੁਣ ਤੱਕ 6244 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2081 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 61 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਅੱਜ 123 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …