ਸ੍ਰੀ ਅਨੰਦਪੁਰ ਸਾਹਿਬ, 25 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਲਈ
ਇਥੋ ਕਣਕ ਦੀ ਭਰਿਆ ਇੱਕ ਟਰੱਕ ਰਵਾਨਾ ਕੀਤਾ।ਉਨ੍ਹਾਂ ਨੇ ਕਿਹਾ ਕਿ ਗੁਰਧਾਮਾ ਵਲੋ ਕਰੋਨਾ ਮਹਾਮਾਰੀ ਦੋਰਾਨ ਲੱਖਾਂ ਲੋਕਾਂ ਲਈ ਲੰਗਰ ਮੁਹੱਈਆ ਕਰਵਾ ਕੇ ਲੋੜਵੰਦਾ ਦਾ ਢਿੱਡ ਭਰਿਆ ਗਿਆ ਹੈ ਅਤੇ ਹੁਣ ਸਾਰੇ ਸਮਰੱਥ ਲੋਕਾਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗੁਰਧਾਮਾਂ ਦੇ ਲੰਗਰਾਂ ਲਈ ਰਸਦ ਮੁਹਈਆ ਕਰਵਾਉਣ।
ਅੱਜ ਕਣਕ ਦੇ ਭਰੇ ਟਰੱਕ ਨੂੰ ਰਵਾਨਾ ਕਰਨ ਸਮੇਂ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਅਚਾਨਕ ਆਈ ਇਸ ਤਰਾਸਦੀ ਤੋ ਪ੍ਰਭਾਵਿਤ ਹੋਏ ਲੋਕਾਂ ਦੀ ਸੇਵਾ ਲਈ ਸਾਡੇ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨੇ ਜਿਸ ਢੰਗ ਨਾਲ ਪ੍ਰਸਾਸ਼ਨ ਨੂੰ ਸਹਿਯੋਗ ਦੇ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।ਉਸ ਨੇ ਇਹ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਿਸੇ ਵੀ ਲੋੜਵੰਦ ਨੂੰ ਕੋਈ ਜਰੂਰਤ ਦੇ ਸਮਾਨ ਦੀ ਕਮੀ ਨਹੀ ਪੇਸ਼ ਆਈ ਹੈ।ਉਨ੍ਹਾ ਨੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਐਸ.ਐਸ.ਪੀ ਸਵਪਨ ਸ਼ਰਮਾ, ਐਸ.ਡੀ.ਐਮ ਮੈਡਮ ਕਨੂੰ ਗਰਗ, ਸਿਵਲ ਸਰਜਨ ਐਚ.ਐਨ.ਸ਼ਰਮਾ ਅਤੇ ਸਮੂਹ ਪ੍ਰਸਾਸ਼ਨ ਦਾ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ।
ਇਸ ਮੋਕੇ ਰਮੇਸ਼ ਚੰਦਰ ਦਸਗਰਾਈਂ ਚੇਅਰਮੈਨ ਮਾਰਕੀਟ ਕਮੇਟੀ, ਹਰਬੰਸ ਲਾਲ ਮਹਿਦਲੀ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਮਨਿਦਰ ਸੈਣੀ, ਆਤਮਾ ਸਿੰਘ ਰਾਣਾ, ਪ੍ਰਿਤਪਾਲ ਸਿੰਘ ਗੰਡਾ ਪ੍ਰਧਾਨ ਵਪਾਰ ਮੰਡਲ,ਡੀ.ਐਸ.ਪੀ ਦਵਿੰਦਰ ਸਿੰਘ, ਤਹਿਸੀਲਦਾਰ ਰਾਮ ਕ੍ਰਿਸ਼ਨ, ਜੇ.ਈ ਨਰੇਸ਼ ਕੁਮਾਰ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media