ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੂੰ ਲੈ ਕੇ ਸੂਬੇ ਵਿਚ ਜਿਥੇ ਸਰਕਾਰ ਵੱਲੋਂ ਸਮਾਜ ਸੇਵੀ
ਸੰਸਥਾਵਾਂ ਦੇ ਸਹਿਯੋਗ ਸਦਕਾ ਗਰੀਬ ਪ੍ਰੀਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ।ਉਥੇ ਗੁਰਦੁਆਰਾ ਅੰਗੀਠਾ ਸਾਹਿਬ ਵਲੋਂ ਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ, ਬਾਬਾ ਦਰਸਨ ਸਿੰਘ ਪ੍ਰਧਾਨ ਅਤੇ ਬਾਬਾ ਸੁਖਵਿੰਦਰ ਸਿੰਘ ਹੋਰਾਂ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਲੋਕ ਸਭਾ ਮੈਂਬਰ ਭਗਵੰਤ ਮਾਨ ਰਾਹੀਂ ਕੋਰੋਨਾ ਵਾਇਰਸ ਦੇ ਸੰਕਟ ਦੇ ਸਮੇਂ ਆਰਥਿਕ ਤੌਰ ‘ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਲੋੜ ਮੁਤਾਬਿਕ ਦੋ ਹਜਾਰ ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਅਤੇ ਖਾਣਾ ਬਣਵਾ ਕੇ ਟਰੱਕ ਡਰਾਈਵਰਾਂ ਨੂੰ ਵੰਡਿਆ ਗਿਆ।
ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਦੀਦਾਰ ਸਿੰਘ ਸੰਧੂ, ਭਾਈ ਜਸਵੰਤ ਸਿੰਘ ਦੁੱਗਾਂ, ਭਾਈ ਕਰਮਜੀਤ ਸਿੰਘ, ਭਾਈ ਕਾਲਾ ਸਿੰਘ, ਭਾਈ ਚਾਲਾ ਸਿੰਘ, ਭਾਈ ਦਰਸ਼ਨ ਸਿੰਘ ਅਤੇ ਹੋਰ ਸੇਵਾਦਾਰ ਮੌਜ਼ੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media