ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ `ਤੇ ਦਿੱਲੀ ਤੋਂ ਆਈ
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਟੀਮ ਵਲੋਂ ਜ਼ਿਲਾ ਲੁਧਿਆਣਾ ਦੇ ਕਈ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ 19 ਨਾਲ ਲੜਨ ਲਈ ਇਮੂਨਿਟੀ ਨੂੰ ਚੈਕ ਕਰਨ ਲਈ ਰੈਂਡਮ ਖੂਨ ਦੇ ਨਮੂਨੇ ਲਏ।ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਇਸ ਟੀਮ ਵੱਲੋਂ ਅੱਜ ਪਿੰਡ ਬੱਦੋਵਾਲ, ਮਾਜਰੀ, ਦੋਰਾਹਾ, ਘੁੰਗਰਾਲੀ, ਸ਼ਾਮ ਨਗਰ ਲੁਧਿਆਣਾ ਅਤੇ ਹੋਰ ਖੇਤਰਾਂ ਵਿੱਚ ਰੈਂਡਮਲੀ ਲੋਕਾਂ ਦੇ ਖੂਨ ਦੇ ਨਮੂਨੇ ਲਏ ਗਏ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media