ਜੰਡਿਆਲਾ ਗੁਰੁ, 26 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਨਵਨਿਯੁੱਕਤ ਡੀ.ਐਸ.ਪੀ ਮਨਜੀਤ ਸਿੰਘ ਨੇ ਜੰਡਿਆਲਾ ਗੁਰੁ ਪੁਲਿਸ ਸਟੇਸ਼ਂ ਵਿਖੇ ਅਹੁੱਦੇ
ਦਾ ਚਾਰਜ਼ ਸੰਭਾਲ ਲਿਆ ਹੈ। ਇਸ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ ਪੀ ਮਨਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।ਇਲਾਕੇ ਵਿਚੋਂ ਗੁੰਡਾਗਰਦੀ ਨੂੰ ਖਤਮ ਕਰਨਾ ਅਤੇ ਸ਼ਰੀਫ ਵਿਅਕਤੀਆਂ ਨੂੰ ਇਨਸਾਫ ਦਿਵਾਉਣਾ ਅਤੇ ਨਸ਼ੇ ਦਾ ਖਾਤਮਾ ਕਰਨਾ ੳਹਨਾ ਦਾ ਮੁੱਖ ਉਦੇਸ਼ ਹੋਵੇਗਾ।
ਉਹਨਾ ਕਰੋਨਾ ਵਾਇਰਸ ਦੇ ਚੱਲਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮੂੰਹ ‘ਤੇ ਮਾਸਕ ਲਾ ਕੇ ਰੱਖਣ ਅਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ।ਜਿਹੜਾ ਮਾਸਕ ਨਹੀ ਲਗਾਊਗਾ ਉਸ ਦਾ ਚਲਾਨ ਕੀਤਾ ਜਾਵੇਗਾ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media