ਹੁਸ਼ਿਆਰਪੁਰ, 27 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਪੋਜ਼ਟਿਵ ਮਰੀਜ਼ਾਂ ਦੇ ਸੰਪਰਕ ਵਿੱਚ
ਆਉਣ ਵਾਲੇ 49 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ ਹਨ। ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 2097 ਸੈਂਪਲ ਲਏ ਜਾ ਚੱਕੇ ਹਨ, ਜਿਸ ਵਿੱਚੋਂ 1822 ਸੈਂਪਲ ਨੈਗੇਟਿਵ ਆਏ ਹਨ ਅਤੇ 135 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਹੁਣ ਤੱਕ 29 ਸੈਂਪਲ ਇਨਵੈਲਿਡ ਪਾਏ ਗਏ ਸਨ।ਉਨਾਂ ਦੱਸਿਆ ਕਿ 89 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ 5 ਦੀ ਮੌਤ ਹੋ ਚੁੱਕੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰ ਵਿਅਕਤੀ ਲਈ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਮਾਸਕ ਲਗਾਉਣਾ ਬਹੁਤ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀਂ ਕਰੇਗਾ, ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸੇ ਤਰਾਂ ਜਨਤਕ ਥਾਵਾਂ `ਤੇ ਥੁੱਕਣ ਵਾਲੇ ਵਿਅਕਤੀਆਂ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media