Thursday, August 13, 2026

ਕੋਰੋਨਾ ਵਾਇਰਸ ਨੇ ਬੱਚਿਆਂ ਤੇ ਬਜ਼ੁਰਗਾਂ ਦੇ ਮੁਕਾਬਲੇ ਨੌਜਵਾਨਾਂ ਨੂੰ ਗ੍ਰਿਫਤ ‘ਚ ਲਿਆ – ਚੇਅਰਮੈਨ ਚੀਮਾ

ਨੌਜਵਾਨਾਂ ‘ਚ ਕੋਰੋਨਾ ਫੈਲਣ ਦੀ ਦਰ 38 ਫੀਸਦੀ, ਜਦਕਿ ਬੱਚਿਆਂ ਵਿੱਚ 5 ਤੇ ਬਜ਼ੁਰਗਾਂ ‘ਚ 12 ਫੀਸਦੀ

ਬਟਾਲਾ, 27 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਬੱਚਿਆਂ ਅਤੇ ਬਜ਼ੁਰਗਾਂ ਦੇ ਮੁਕਾਬਲੇ ਨੌਜਵਾਨਾਂ ਨੂੰ ਵਧੇਰੇ ਆਪਣੀ ਗ੍ਰਿਫਤ ਵਿੱਚ ਲੈ ਰਿਹਾ ਹੈ, ਇਸ ਲਈ ਨੌਜਵਾਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਵਧੇਰੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਸਬੰਧੀ ਇਕੱਤਰ ਕੀਤੇ ਗਏ ਅੰਕੜਿਆਂ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ 21 ਤੋਂ 40 ਸਾਲ ਤੱਕ ਦੇ ਨੌਜਵਾਨਾਂ ਦੀ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਦੀ ਦਰ 38 ਫੀਸਦੀ ਹੈ, ਜਦਕਿ ਇਸ ਦੇ ਮੁਕਾਬਲੇ 0 ਤੋਂ 10 ਸਾਲ ਤੱਕ ਦੇ ਬੱਚਿਆਂ ਦੀ ਦਰ 5 ਫੀਸਦੀ ਅਤੇ 60 ਸਾਲ ਤੋਂ 70 ਸਾਲ ਤੱਕ ਦੇ ਬਜ਼ੁਰਗਾਂ ਦੀ ਦਰ 12 ਫੀਸਦੀ ਹੈ।
         ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਉਪਰੋਕਤ ਅੰਕੜਾ ਇਸ ਧਾਰਨਾ ਨੂੰ ਪੂਰੀ ਤਰ੍ਹਾਂ ਰੱਦ ਕਰ ਰਿਹਾ ਹੈ ਕਿ ਕੋਰੋਨਾ ਵਾਇਰਸ ਤੋਂ ਨੌਜਵਾਨਾਂ ਨੂੰ ਜਿਆਦਾ ਖਤਰਾ ਨਹੀਂ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਿਹਤ ਵਿਭਾਗ ਅਤੇ ਸਰਕਾਰ ਵਲੋਂ ਜਾਰੀਆਂ ਕੀਤੀਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ, ਬਲਕਿ ਇਸ ‘ਤੇ ਪੂਰੀ ਤਰਾਂ ਅਮਲ ਕਰਨਾ ਚਾਹੀਦਾ ਹੈ।
        ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਕੋਰੋਨਾ ਕੇਸਾਂ ਦੀ ਡਬਲਿੰਗ ਹੁਣ 98 ਦਿਨਾਂ ਤੱਕ ਪਹੁੰਚ ਗਈ ਹੈ, ਜਦਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ 13 ਦਿਨਾਂ ਵਿੱਚ ਕੋਰੋਨਾ ਵਾਇਰਸ ਦੇ ਕੇਸ ਦੁਗਣੇ ਹੋ ਰਹੇ ਹਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …