Friday, April 24, 2026

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਹੁਣ ਤੱਕ 66 ਮਰੀਜ਼ ਹੋਏ ਠੀਕ – ਸਿਰਫ ਇੱਕ ਪਾਜ਼ਟਿਵ

ਫਲੂ ਕਾਰਨਰਾਂ ‘ਤੇ ਕੋਵਿਡ-19 ਸਬੰਧੀ ਲਏ 103 ਸੈਂਪਲ – ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 27 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 2349 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 2090 ਦੀ ਰਿਪੋਰਟ ਨੈਗੇਟਿਵ ਅਤੇ 67 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 192 ਕੇਸਾਂ ਦੀ ਰਿਪੋਰਟ ਬਾਕੀ ਹੈ।
                ਅੱਜ ਤੱਕ ਕੁੱਲ 66 ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਨੈਗਟਿਵ ਹੋਏ ਹਨ।ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ‘ਤੇ ਕੋਵਿਡ-19 ਸਬੰਧੀ 103 ਸੈਂਪਲ ਲਏ ਗਏ ਹਨ।ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚੋਂ ਅੱਜ 27 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜ਼ੀਦਗੀ ਨਾਲ ਕੰਮ ਕਰ ਰਿਹਾ ਹੈ।ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ।ਸਿਵਲ ਸਰਜਨ ਡਾ. ਹਰੀ ਨਰਾਇਣ ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾਂ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ੱਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ਼ ਛੁਪਿਆ ਨਾ ਰਹੇ।ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 67 ਕੇਸ ਪਾਜ਼ਟਿਵ ਆਏ ਹਨ। ਜਿਨ੍ਹਾਂ ਵਿਚੋਂ 66 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਇੱਕ ਮਰੀਜ਼ ਕੋਵਿਡ ਹਸਪਤਾਲ ਥੇਹੜੀ ਵਿਖੇ ਦਾਖਿਲ ਹੈ।
                ਉਹਨਾਂ ਦੱਸਿਆ ਕਿ ਹੋਰ ਰਾਜਾਂ ਤੋਂ ਆਉਣ ਵਾਲੇ ਵਸਨੀਕਾਂ ਅਤੇ ਯਾਤਰੀਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ
             ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ।ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੈਕਅਪ ਕਰਵਾਓ ਅਤੇ ਪ੍ਰਸ਼ਾਸਣ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿਓ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …