Thursday, August 13, 2026

ਜਿਲਾ ਲੁਧਿਆਣਾ ‘ਚ 24 ਘੰਟਿਆਂ ਦੌਰਾਨ 1 ਨਵਾਂ ਮਾਮਲਾ ਸਾਹਮਣੇ ਆਇਆ

ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ – ਡਿਪਟੀ ਕਮਿਸ਼ਨਰ

ਲੁਧਿਆਣਾ, 27 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਇੱਕ ਨਵਾਂ ਪਾਜ਼ਟਿਵ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਨਾਲ ਸੰਬੰਧਤ ਹੈ।ਹੁਣ ਤੱਕ ਕੁੱਲ 6290 ਨਮੂਨੇ ਲਏ ਗਏ ਹਨ, ਜਿਨਾਂ ਵਿਚੋਂ 6079 ਦੀ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਜਿਨਾਂ ਵਿੱਚੋਂ 5811 ਨਤੀਜੇ ਨੈਗੇਟਿਵ ਆਏ ਹਨ, ਜਦਕਿ 211 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 181 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 87 ਮਰੀਜ਼ ਹੋਰ ਜ਼ਿਲਿਆਂ ਨਾਲ ਸੰਬੰਧਤ ਹਨ।ਉਨਾਂ ਕਿਹਾ ਕਿ ਬਦਕਿਸਮਤੀ ਨਾਲ 7 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 5 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 140 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।
               ਉਨਾਂ ਕਿਹਾ ਕਿ ਹੁਣ ਤੱਕ 6401 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1914 ਵਿਅਕਤੀ ਇਕਾਂਤਵਾਸ ਹਨ।ਅੱਜ ਵੀ 86 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਅੱਜ ਵੀ 147 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
                 ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਨ।

Check Also

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-੧੪ ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ …