Thursday, August 13, 2026

ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਓਲੰਪੀਅਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨਾਂ ਕਿਹਾ ਕਿ ਬਲਬੀਰ ਸਿੰਘ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਤੇ ਸਿੱਖੀ ਸਰੂਪ ਵਿੱਚ ਦਸਤਾਰ ਦੇ ਗੌਰਵ ਨੂੰ ਉਚਾ ਚੁੱਕਣ ਵਾਲੀ ਇੱਕ ਮਹਾਨ ਸ਼ਖਸ਼ੀਅਤ ਸਨ।ਉਨ੍ਹਾਂ ਨੇ ਓਲੰਪਿਕ ਖੇਡਾਂ ਦੌਰਾਨ ਹਾਕੀ ਵਿੱਚ ਭਾਰਤ ਲਈ ਤਿੰਨ ਵਾਰ ਸੋਨ ਤਮਗਾ ਜਿੱਤਿਆ ਅਤੇ ਖੇਡਾਂ ਦੇ ਖੇਤਰ ਵਿੱਚ ਮਹਾਨ ਪ੍ਰਾਪਤੀਆਂ ਕਰਕੇ ਸਿੱਖ ਕੌਮ ਦਾ ਮਾਣ ਵਧਾਇਆ।ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …