Tuesday, November 24, 2026

ਡਰਬੀ (ਬਰਤਾਨੀਆ) ਦੇ ਗੁਰਦੁਆਰਾ ਸਾਹਿਬ ‘ਤੇ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਿਖੇਧੀ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਰਬੀ (ਬਰਤਾਨੀਆ) ਵਿਖੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ ’ਤੇ ਹਮਲਾ ਕਰਕੇ ਗੁਰਦੁਆਰਾ ਸਾਹਿਬ ਜੀ ਦੀ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸੇ ਗੁਰਦੁਆਰਾ ਸਾਹਿਬ ਤੋਂ ਹਰ ਰੋਜ਼ ਕੋਰੋਨਾ ਨਾਮਕ ਮਹਾਂਮਾਰੀ ਦੌਰਾਨ ਸੰਗਤਾਂ ਨੂੰ ਲੰਗਰ ਛਕਾਇਆ ਜਾਂਦਾ ਹੈ।ਫਿਰ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਜਥੇਦਾਰ ਨੇ ਬਰਤਾਨੀਆ ਦੀ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਤਰ੍ਹਾਂ ਦੀ ਦੁੱਖਦਾਈ ਘਟਨਾ ਮੁੜ ਨਾ ਵਾਪਰੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …