ਰੂਪਨਗਰ, 27 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ
ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਰੂਪਨਗਰ ਤੋਂ 9 ਵਿਦਿਆਰਥੀਆਂ ਨੂੰ ਮਿਜ਼ੋਰਮ ਲਈ ਜਾਣ ਲਈ ਪ੍ਰਵਾਨਗੀ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ’ਚ ਲਾਕਡਾਊਨ ਕਾਰਨ ਰਹਿ ਗਏ ਵਿਅਕਤੀਆਂ ਨੂੰ ਮੁਹਾਲੀ, ਪਟਿਆਲਾ, ਜਲੰਧਰ, ਸਰਹਿੰਦ ਰੇਲਵੇ ਸਟੇਸ਼ਨਾਂ ਤੋਂ ਰੇਲ ਗੱਡੀਆਂ ਰਾਹੀਂ ਯੂ.ਪੀ. ਬਿਹਾਰ, ਐਮ.ਪੀ, ਉਤਰਾਖੰਡ, ਰਾਜਸਥਾਨ, ਮਹਾਂਰਾਸ਼ਟਰ ਤੇ ਝਾਰਖੰਡ ਲਈ ਰਵਾਨਾ ਕੀਤਾ ਗਿਆ ਸੀ ।
ਇਨ੍ਹਾਂ ਵਿਚ ਕਰੀਬ 2172 ਯੂ.ਪੀ, 2368 ਬਿਹਾਰ, 302 ਜੰਮੂ ਕਸ਼ਮੀਰ, 194 ਹਿਮਾਚਲ ਪ੍ਰਦੇਸ਼, 79 ਐਮ.ਪੀ, 44 ਰਾਜਸਥਾਨ, 41 ੳਤਰਾਖੰਡ ਤੋਂ ਇਲਾਵਾ ਝਾਰਖੰਡ, ਵੈਸਟ ਬੰਗਾਲ, ਕੇਰਲਾ ਅਤੇ ਹੋਰ ਰਾਜ਼ਾਂ ਦੇ ਵਿਅਕਤੀਆਂ ਨੂੰ ਬੱਸਾਂ ਅਤੇ ਰੇਲ ਗੱਡੀਆਂ ਰਾਹੀ ਭੇਜਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ੋ ਪਰਵਾਸੀ ਮਜਦੂਰ ਆਪਣੇ ਰਾਜਾਂ ਵਿੱਚ ਜਾਣਾ ਚਾਹੁੰਦੇ ਹਨ ਤਾਂ ਉਹ ਜ਼ਿਲਾ ਪ੍ਰਸ਼ਾਸ਼ਨ ਨੂੰ ਆਨਲਾਈਨ ਬੇਨਤੀ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਦੂਜੇ ਰਾਜਾਂ ਦੇ ਵਿਅਕਤੀਆਂ ਨੂੰ ਲੋੜੀਂਦਾ ਰਾਸ਼ਨ ਅਤੇ ਖਾਣਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਇਨ੍ਹਾਂ ਨੂੰ ਲਾਕਡਾਊਨ ਦੌਰਾਨ ਕੋਈ ਮੁਸ਼ਕਿਲ ਨਾ ਆਵੇ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media