Thursday, August 13, 2026

ਵਾਇਸ ਚੇਅਰਮੈਨ ਬੱਤਰਾ ਨੇ ਬਾਬਾ ਜੀਵਨ ਸਿੰਘ ਕਾਲੋਨੀ ‘ਚ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਡਟਰੀਜ਼ ਡਿਵਲਪਮੈਂਟ ਕਾਰਪੋਰੇਸ਼ਨ ਦੇ ਸੀਨੀਅਰ ਵਾਇਸ ਚੇਅਰਮੈਨ ਪਰਮਜੀਤ ਸਿੰਘ ਬਤਰਾ 

ਵੱਲੋਂ ਵਾਰਡ ਨੰਬਰ 71 ਦੇ ਇਲਾਕੇ ਬਾਬਾ ਜੀਵਨ ਸਿੰਘ ਕਾਲੋਨੀ ਵਿਚ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਜਿਸ ਵਿਚ ਆਟਾ, ਦਾਲ, ਖੰਡ, ਚਾਹ ਪੱਤੀ, ਨਮਕ, ਮਸਾਲੇ, ਸਾਬੁਣ ਆਦਿ ਵੰਡਿਆ ਗਿਆ।ਉਨਾਂ ਪਿੰਡ ਵਾਸੀਆਂ ਦੀਆਂ ਮੁਸ਼ਿਕਲਾਂ ਵੀ ਸੁਣੀਆਂ ਤੇ ਉਨਾਂ ਦਾ ਸੰਭਵ ਹੱਲ ਕਰਨ ਦਾ ਭਰੋਸਾ ਦਿੱਤਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਵਲੋਂ ਇਸ ਸੰਕਟ ਮੌਕੇ ਹਰੇਕ ਲੋੜਵੰਦ ਦੀ ਮਦਦ ਕੀਤੀ ਜਾ ਰਹੀ ਹੈ।ਉਨਾਂ ਕਾਲੋਨੀ ਦੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਅੱਜ ਅਸੀਂ ਤਹਾਨੂੰ ਆਪਣੇ ਵਲੋਂ ਸੁੱਕਾ ਰਾਸ਼ਨ ਦਿੱਤਾ ਹੈ ਅਤੇ ਅਗਲੇ ਦੋ ਦਿਨਾਂ ਤੱਕ ਪੰਜਾਬ ਸਰਕਾਰ ਵਲੋਂ ਤਹਾਨੂੰ ਰਾਸ਼ਨ ਪਹੁੰਚਾਇਆ ਜਾਵੇਗਾ।ਉਨਾਂ ਕਿਹਾ ਕਿ ਉਨਾਂ ਦੀ ਟੀਮ ਜਿੱਥੇ ਵੀ ਜਾਂਦੀ ਹੈ, ਉਹ ਪਹਿਲਾਂ ਆਪਣੇ ਵੱਲੋਂ ਰਾਸ਼ਨ ਅਤੇ ਹੋਰ ਸਮਗਰੀ ਲੈ ਕੇ ਜਾਂਦੀ ਹੈ ਅਤੇ ਫਿਰ ਸਬੰਧਤ ਵਿਭਾਗ ਨੂੰ ਲੋੜਵੰਦਾਂ ਦੀਆਂ ਲੋੜਾਂ ਬਾਰੇ ਦੱਸ ਦਿੱਤਾ ਜਾਂਦਾ ਹੈ।ਇਸ ਤਰਾਂ ਅਗਲੇ 2-3 ਦਿਨਾਂ ਤੱਕ ਸਰਕਾਰ ਦੀ ਟੀਮ ਵੀ ਰਾਸ਼ਨ ਦੇ ਰੂਪ ਵਿਚ ਰਾਹਤ ਦੇ ਕੇ ਜਾਵੇਗੀ।
               ਇਸ ਮੌਕੇ ਸੁਖਵਿੰਦਰ ਸਿੰਘ ਰਾਜੂ, ਜਸਬੀਰ ਸਿੰਘ ਬਿੱਟੂ, ਜੋਗਿੰਦਰ ਸਿੰਘ, ਸਤਨਾਮ ਸਿੰਘ, ਅਸ਼ੋਕ ਸਾਂਈ, ਜੋਤੀ ਪ੍ਰਕਾਸ਼ ਤੇ ਹੋਰ ਅਹੁੱਦੇਦਾਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …