ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਜਾਰੀ ਲੌਕਡਾਊਨ ਨੂੰ ਹੋਲੀ ਹੋਲੀ
ਖੋਲਿਆ ਜਾ ਰਿਹਾ ਹੈ।ਜਿਲੇ ਵਿੱਚ ਫੈਕਟਰੀਆਂ, ਏਜੰਸੀਆਂ ਅਤੇ ਹੋਰ ਜਰੂਰੀ ਕੰਮਕਾਜ ਵਾਲੀਆਂ ਸੰਸਥਾਵਾਂ ਚਲਾਉਣ ਦੀ ਇਜਾਜਤ ਦਿੱਤੀ ਗਈ ਹੈ।ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾਰੀ ਦੇ ਨਿਰਦੇਸ਼ਾਂ ਤੇ ਮਿਸ਼ਨ ਘਰ-ਘਰ ਰੋਜ਼ਗਾਰ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਅੰਮ੍ਰਿਤਸਰ ਵਲੋਂ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦਿਵਾਉਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਪਲਵੀ ਚੌਧਰੀ ਨੇ ਦੱਸਿਆ ਕਿ ਰੋਜ਼ਗਾਰ ਵਿਭਾਗ ਵਲੋਂ ਰੋਜ਼ਗਾਰ ਦੀ ਤਲਾਸ਼ ਕਰ ਰਹੇ ਮਜਦੂਰਾਂ ਲਈ https://forms.gle/ix.PfUWYXuw9yUnUm6 ਆਨਲਾਈਨ ਲਿੰਕ ਤਿਆਰ ਕੀਤਾ ਗਿਆ ਹੈ।ਜਿਸ ਲਿੰਕ ਉਤੇ ਮਜਦੂਰ ਖੁੱਦ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਬਿਊਰੋ ਦੇ ਅਧਿਕਾਰੀਆਂ ਵੱਲੋਂ ਵੀ ਮਜਦੂਰਾਂ ਨਾਲ ਸੰਪਰਕ ਕਰਕੇ ਉਨਾਂ ਨੂੰ ਰਜਿਸਟਰ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਇਸ ਪ੍ਰਕਾਰ ਜਿਹੜੇ ਕਿਸਾਨਾਂ ਫੈਕਟਰੀ ਮਾਲਕਾਂ ਨਿਰਮਾਣ ਕੰਮਾਂ ਦੇ ਠੇਕੇਦਾਰਾਂ ਆਦਿ ਨੂੰ ਮਜਦੂਰਾਂ ਦੀ ਜਰੂਰਤ ਹੈ।ਉਹ ਵੀ ਆਪਣੇ ਆਪ ਨੂੰ https://forms.gle/1oUei7VTdhrpDrMBA ਲਿੰਕ ‘ਤੇ ਰਜਿਸਟਰ ਕਰਕੇ ਆਪਣੀ ਮੰਗ ਰੋਜ਼ਗਾਰ ਦਫਤਰ ਨੂੰ ਭੇਜ ਸਕਦੇ ਹਨ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਰੋਜ਼ਗਾਰ ਦਫਤਰ ਵਿੱਚ ਹਾਲ ਦੀ ਘੜੀ ਵਿੱਚ ਪਬਲਿਕ ਡੀਲਿੰਗ ਬੰਦ ਹੈ ਅਤੇ ਬੇਰੁਜਗਾਰਾਂ ਦੀ ਮੱਦਦ ਲਈ ਹੈਲਪਲਾਈਨ ਨੰ 99157-89068 ਜਾਰੀ ਕੀਤਾ ਗਿਆ ਹੈ।ਜੋ ਵੀ ਪ੍ਰਾਰਥੀ ਕਿਸੇ ਵੀ ਤਰਾਂ ਦੀ ਕੋਈ ਜਾਣਕਾਰੀ ਹਾਸਲ ਕਰਨਾ ਚਾਹੁੰਦਾ ਹੈ।ਉਹ ਇਸ ਨੰਬਰ ‘ਤੇ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦਾ ਹੈ, ਨਾਲ ਹੀ ਵੱਟਸਐਪ ਮੈਸੇਜ ਭੇਜ ਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਤੋਂ ਇਲਾਵਾ ਬਿਊਰੋ ਵਲੋਂ ਈ.ਮੇਲ ਆਈ dbeeamritsarhelp@gmail.com ਵੀ ਜਾਰੀ ਕੀਤੀ ਗਈ ਹੈ, ਰੋਜ਼ਗਾਰ ਅਤੇ ਸਵੈ ਰੋਜ਼ਗਾਰ ਨਾਲ ਸਬੰਧਤ ਕੋਈ ਵੀ ਜਾਣਕਾਰੀ ਲੈਣ ਹਿੱਤ ਉਪਰੋਕਤ ਈ.ਮੇਲ ਆਈ.ਡੀ ਤੇ ਈ.ਮੇਲ ਭੇਜੀ ਜਾ ਸਕਦੀ ਹੈ।ਇਸ ਤੋਂ ਇਲਾਵਾ ਸਵੈ ਰੋਜ਼ਗਾਰ/ਆਪਣਾ ਕੰਮ ਧੰਦਾ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਲੋਨ ਲੈਣ ਸਬੰਧੀ https://forms.gle/ekkKVLuwCKiMFgLTA ਲਿੰਕ ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ, ਤਾਂ ਜੋ ਬਿਊਰੋ ਵਲੋਂ ਉਨਾਂ ਨੂੰ ਕਰਜ਼ਾ ਲੈਣ ਵਿੱਚ ਸਹਾਇਤਾ ਕੀਤੀ ਜਾ ਸਕੇ।ਪੜੇ ਲਿਖੇ ਬੇਰੁਜਗਾਰ ਆਪਣੇ ਆਪ ਨੂੰ www.pgrkam.com ਤੇ ਰਜਿਸਟਰ ਕਰਵਾਉਣ ਤਾਂ ਜੋ ਉਨਾਂ ਨੂੰ ਯੋਗਤਾ ਅਨੁਸਰ ਰੋਜ਼ਗਾਰ ਦਿਵਾਇਆ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media