ਅੰਮ੍ਰਿਤਸਰ, 28 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿੱਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗਾ ਜਿੱਤਣ ਵਾਲੇ ਸਿੱਖ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਨੇ ਹਾਕੀ ‘ਚ ਅਹਿਮ ਪ੍ਰਾਪਤੀਆਂ ਕਰਕੇ ਸਿੱਖ ਕੌਮ ਅਤੇ ਦੇਸ਼ ਦਾ ਮਾਣ ਵਧਾਇਆ।ਉਨ੍ਹਾਂ ਦਾ ਜੀਵਨ ਸਿੱਖ ਨੌਜੁਆਨੀ ਲਈ ਪ੍ਰੇਰਣਾ ਸਰੋਤ ਹੈ।ਸ਼੍ਰੋਮਣੀ ਕਮੇਟੀ ਵੱਲੋਂ ਬਲਬੀਰ ਸਿੰਘ ਸੀਨੀਅਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਸੇਧ ਪ੍ਰਾਪਤ ਕਰ ਸਕਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …