ਅੰਮ੍ਰਿਤਸਰ, 28 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸਰਕਾਰ ਵੱਲੋਂ
ਮਹਿੰਗੇ ਹੋਟਲਾਂ ਵਿਚ ਇਕਾਂਤਵਾਸ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਕ ਪਾਸੇ ਤਾਂ ਪਹਿਲਾਂ ਹੀ ਵਿਦੇਸ਼ਾਂ ਤੋਂ ਆ ਰਹੇ ਪੰਜਾਬੀ ਮਹਿੰਗੀਆਂ ਟਿਕਟਾਂ ਖਰੀਦ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਅਲਾਹਿਦਗੀ ਲਈ ਹੋਟਲਾਂ ਦੇ ਵੱਡੇ ਬਿੱਲ ਭਰਨੇ ਪੈ ਰਹੇ ਹਨ।ਇਹ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਤੋਂ ਆ ਰਹੇ ਪੰਜਾਬੀਆਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿੱਚ ਰੱਖਿਆ ਜਾਵੇ।ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ।ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਆਦਿ ਦੀਆਂ ਵਧੀਆ ਸੇਵਾਵਾਂ ਹਨ।ਇਥੇ ਇਕਾਂਤਵਾਸ ਕੀਤੇ ਜਾਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਲੌਂਗੋਵਾਲ ਨੇ ਮਹਿੰਗੀਆਂ ਹਵਾਈ ਟਿਕਟਾਂ ਸਬੰਧੀ ਭਾਰਤ ਸਰਕਾਰ ਨਾਲ ਗੱਲਬਾਤ ਕਰਨ ਦੀ ਵੀ ਗੱਲ ਆਖੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਗੱਲ ਕਰਨਗੇ ਅਤੇ ਪੱਤਰ ਵੀ ਲਿਖਿਆ ਜਾਵੇਗਾ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media