ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼
ਸੰਗਰੂਰ, 28 ਮਈ- (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿਖੇ 3 ਨਵੇਂ ਪਾਜ਼ਟਿਵ ਕੇਸ ਆਉਣ ਨਾਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 6 
ਹੋ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਹਦਾਇਤ ਕੀਤੀ ਕਿ ਪਾਜ਼ਟਿਵ ਪਾਏ ਗਏ ਲੋਕਾਂ ਦੀ ਕੰਟੈਕਟ ਟਰੇਸਿੰਗ ਕਰਦੇ ਹੋਏ ਮੁਕੰਮਲ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਸਮਾਜਿਕ ਦੂਰੀ, ਹੱਥ ਧੋਣ ਅਤੇ ਮਾਸਕ ਪਹਿਨਣ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਅੱਜ ਸਿਹਤ ਵਿਭਾਗ ਵੱਲੋਂ 182 ਸ਼ੱਕੀ ਸੈਂਪਲ ਭਰ ਕੇ ਜਾਂਚ ਲਈ ਭੇਜੇ ਗਏ ਹਨ।ਉਨ੍ਹਾਂ ਦੱਸਿਆ ਕਿ ਕੱਲ੍ਹ 213 ਸੈਂਪਲ ਲਏ ਗਏ ਸਨ।ਜਿਸ ਵਿਚੋਂ 210 ਸੈਂਪਲ ਨੈਗੇਟਿਵ ਆਏ ਹਨ ਅਤੇ 3 ਪਾਜ਼ਟਿਵ ਪਾਏ ਗਏ ਹਨ, ਜੋ ਕਿ ਮਲੇਰਕੋਟਲਾ ਦੇ ਵਸਨੀਕ ਹਨ।ਉਨ੍ਹਾਂ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ।
ਇਸ ਮੌਕੇ ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਨਵੇਂ ਪਾਜ਼ਟਿਵ ਪਾਏ ਮਰੀਜ਼ਾਂ ਵਿੱਚ, ਪਹਿਲਾਂ ਤੋਂ ਪਾਜ਼ਟਿਵ ਪਾਈ ਆਸ਼ਾ ਵਰਕਰ ਦੀ ਬੇਟੀ ਤੋਂ ਇਲਾਵਾ ਇਕ ਅੰਤਰਰਾਜੀ ਯਾਤਰਾ ਕਰਨ ਵਾਲਾ ਨਾਗਰਿਕ ਅਤੇ ਇਕ ਨੰਨ੍ਹੀ ਬੱਚੀ ਸ਼ਾਮਲ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਦਾਖਲ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਦਿੜ੍ਹਬਾ ਮਨਜੀਤ ਸਿੰਘ ਚੀਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਲਤੀਫ਼ ਅਹਿਮਦ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media