ਭੀਖੀ, 28 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਪੌਸ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ, ਵਿੱਦਿਆਰਥੀਆਂ ਨੂੰ 
ਜਿਥੇ ਘਰ ਬੈਠੇ ਵਿੱਦਿਆ ਪ੍ਰਦਾਨ ਕੀਤੀ ਜਾ ਰਹੀ ਹੈ, ਉਥੇ ਆਨਲਾਇਨ ਸਹਿ-ਅਕਾਦਮਿਕ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ।ਪਿਛਲੇ ਦਿਨੀਂ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਪ੍ਰਸ਼ਨ ਮੁਕਾਬਲੇ ਅਤੇ ਪਹਿਲੀ ਤੋਂ ਅਠਵੀਂ ਕਲਾਸ ਤੱਕ ਪੇਂਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਦਿਖਾਇਆਂ।ਇਹ ਮੁਕਾਬਲੇ ਮੈਡਮ ਹਿਮਾਨੀ ਅਤੇ ਹਰਜਿੰਦਰ ਕੌਰ ਦੁਆਰਾ ਮੈਡਮ ਅਮਨਦੀਪ ਕੌਰ ਦੀ ਦੇਖ-ਰੇਖ ਵਿੱਚ ਹੋਏ।ਵਿਦਿਆਰਥੀਆਂ ਨੇ ਘਰ ਬੈਠੇ ਪੇਟਿੰਗਾਂ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਓਮ ਪ੍ਰਕਾਸ਼ ਜਿੰਦਲ ਤੇ ਨਵਜੋਤ ਜਿੰਦਲ ਨੇ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ, ਸਕੂਲ ਸਟਾਫ ਤੇ ਮਾਪਿਆਂ ਨੂੰ ਵਧਾਈ ਦਿੱਤੀ।
Punjab Post Daily Online Newspaper & Print Media