Tuesday, November 24, 2026

ਅੰਮ੍ਰਿਤਸਰ ‘ਚ ਵੀਰਵਾਰ ਨੂੰ ਇੱਕ ਔਰਤ ਦੀ ਮੌਤ ਤੇ 9 ਨਵੇਂ ਕੋਰੋਨਾ ਪਾਜ਼ਟਿਵ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਵਿੱਚ ਵੀਰਵਾਰ ਨੂੰ ਇੱਕ ਅੋਰਤ ਦੀ ਮੌਤ ਤੇ 9 ਨਵੇਂ ਕੋਰੋਨਾ ਕੇਸ ਆਏ ਹਨ। ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜਿਸ ਔਰਤ ਦੀ ਮੌਤ ਹੋਈ ਹੈ।ਉਹ ਜਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਬੁਲਾਰਾ ਦੀ ਜਸਪਾਲ ਕੌਰ ਪਤਨੀ ਗੁਰਮੀਤ ਸਿੰਘ ਹੈ।ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਕਿਹਾ ਕਿ ਔਰਤ ਦੀ ਨਿੱਜੀ ਲੈਬ ਵਿੱਚ ਕੋਰੋਨਾ ਪਾਜ਼ਟਿਵ ਦੀ ਪੁਸ਼ਟੀ ਹੋਈ ਸੀ ਅਤੇ ਬੇਹੋਸ਼ੀ ਦੀ ਹਾਲਤ ‘ਚ ਇਥੇ ਦਾਖਲ ਕਰਵਾਈ ਗਈ ਸੀ।ਉਨਾਂ ਕਿਹਾ ਕਿ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ।
                ਜਿਲ੍ਹੇ ਵਿੱਚ ਜੋ 9 ਨਵੇਂ ਪਾਜ਼ਟਿਵ ਕੇਸ ਰਿਪੋਰਟ ਹੋਏ ਹਨ, ਉਨਾਂ ਵਿੱਚ ਇਕ ਬਜ਼ੁਰਗ ਔਰਤ ਤੇ ਉਸ ਦੇ 6 ਪਰਿਵਾਰਕ ਮੈਂਬਰ ਸ਼ਾਮਲ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …