Saturday, September 26, 2026

ਜਿਲ੍ਹਾ ਸਿੱਖਿਆ ਅਫਸਰ ਵਲੋਂ ਮੰਡੀ ਹਰਜ਼ੀ ਰਾਮ ਗਰਲਜ਼ ਸਕੂਲ ਦੇ ਦੋ ਅਧਿਆਪਕ ਸਨਮਾਨਿਤ

ਮਲੋਟ, 29 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੇ ਅਧਿਆਪਕ ਸ੍ਰੀਮਤੀ ਸੁਨੀਤਾ ਰਾਣੀ ਸਾਇੰਸ ਮਿਸਟ੍ਰੈਸ ਅਤੇ ਸ੍ਰੀਮਤੀ ਨਿਧਾ ਨਾਰੰਗ ਸਾਇੰਸ ਮਿਸਟ੍ਰੈਸ ਦਾ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਕੌਰ ਵਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਲਾਕਡਾਊਨ ਦੌਰਾਨ ਮਿਹਨਤ ਅਤੇ ਸ਼ਿੱਦਤ ਨਾਲ ਕਰਵਾਈ ਜਾ ਰਹੀ ਆਨਲਾਈਨ ਪੜਾਈ ਕਰਕੇ ਕੀਤਾ ਗਿਆ।
               ਸਕੂਲ ਪ੍ਰਿੰਸੀਪਲ ਵਿਜੈ ਗਰਗ ਨੇ ਦੱਸਿਆ ਇਸ ਸਕੂਲ ਦੇ ਸਾਰੇ ਅਧਿਆਪਕ ਲਾਕਡਾਊਨ ਦੌਰਾਨ ਪੂਰੀ ਮਿਹਨਤ ਨਾਲ ਵਿਦਿਆਰਥੀਆਂ ਦੀ ਆਨਲਾਈਨ ਪੜਾਈ ਵਿੱਚ ਲੱਗੇ ਹੋਏ ਹਨ ਅਤੇ ਉਨਾਂ ਵਲੋਂ ਸਮੇਂ ਸਮੇਂ ਤੇ ਨਿਰੀਖਣ ਵੀ ਕੀਤਾ ਜਾਦਾ ਹੈ।ਘਰ ਬੈਠੇ ਵਿਦਿਆਰਥੀਆਂ ਦਾ ਸੋਸ਼ਲ ਮੀਡੀਆ ਰਾਹੀਂ ਸਮਰ ਕੈਪ ਵੀ ਲਗਾਇਆ ਗਿਆ ਸੀ।ਉਨਾਂ ਨੇ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …