Wednesday, May 27, 2026

ਸੰਗਿਨੀ ਸਹੇਲੀ ਸੰਸਥਾ ਨੇ ਵੰਡੇ ਸੈਨੇਟਰੀ ਪੈਡ

ਸੰਗਰੂਰ/ ਲੌਂਗੋਵਾਲ, 29 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਵਿਡ -19 ਮਹਾਂਮਾਰੀ ਦੇ ਚੱਲਦਿਆਂ ਲਾਕ ਡਾਉਨ ਦੌਰਾਨ ਔਰਤਾਂ ਨੂੰ ਮਾਹਵਾਰੀ ਨਾਲ ਸਬੰਧਤ ਸੈਨੇਟਰੀ ਪੈਡ ਦੀ ਉਪਲੱਬਧਤਾ ਕਰਵਾਉਣ ਲਈ ਸੰਗਿਨੀ ਸਹੇਲੀ ਸੰਸਥਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਅੱਜ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ਮੌਕੇ ਕਰਵਾਏ ਇਕ ਪ੍ਰੋਗਰਾਮ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਸੰਗਰੂਰ ਵਲੋਂ ਚੇਅਰਪਰਸਨ ਡਾ. ਗਗਨ ਕੁੰਦਰਾ ਡਿਪਟੀ ਕਮਿਸ਼ਨਰ ਇਨਕਮ ਟੈਕਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸੇ ਦੌਰਾਨ ਸੰਸਥਾ ਵਲੋਂ ਰੈਡ ਕਰਾਸ ਦਫਤਰ ਕੁਸ਼ਟ ਆਸ਼ਰਮ ਅਤੇ ਗੁਰੂ ਘਰ ਉਭਾਵਾਲ ਵਿਖੇ ਲੜਕੀਆਂ ਨੂੰ ਸੈਨੇਟਰੀ ਪੈਡ ਵੰਡੇ ਗਏ ਅਤੇ ਉਨ੍ਹਾਂ ਨੂੰ ਮਾਹਵਾਰੀ ਅਤੇ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮਾਹਵਾਰੀ ਦੌਰਾਨ ਸਾਫ ਸਫਾਈ ਨਾ ਰੱਖਣ ਕਰਕੇ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …