Sunday, July 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੀ-ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

PPN12101420

ਅੰਮ੍ਰਿਤਸਰ, 12 ਅਕਤੂਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬਧਤ ਜ਼ਿਲਾ ਜਲੰਧਰ ਦੇ ਕਾਲਜਾਂ ਦਾ ਸੀ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ 4-ਦਿਨਾਂ ਮੇਲੇ ਵਿਚ 450 ਤੋਂ ਵੱਧ ਵਿਦਿਆਰਥੀ-ਕਲਾਕਾਰ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ।ਇਹ ਮੇਲਾ 15 ਅਕਤੂਬਰ ਤਕ ਚੱਲੇਗਾ।
ਮੇਲੇ ਦਾ ਰਸਮੀ ਉਦਘਾਟਨ ਅੰਮ੍ਰਿਤਸਰ ਦੇ ਐਸ.ਡੀ.ਐਮ., ਸ੍ਰੀ ਰਾਜੇਸ਼ ਸ਼ਰਮਾ ਨੇ ਸਮ੍ਹਾਂ ਰੌਸ਼ਨ ਕਰਕੇ ਕੀਤਾ। ਡਾ. ਗੁਰਪ੍ਰੀਤ ਕੌਰ ਬੱਲ, ਡਾਇਰੈਕਟਰ ਹੌਸਪੀਟੈਲੇਟੀ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਹੋਰਨ੍ਹਾਂ ਨੂੰ ਜੀ-ਆਇਆਂ ਆਖਦਿਆਂ ਕਿਹਾ ਕਿ ਅਨੁਸ਼ਾਸਨ ਬਣਾਈ ਰੱਖਣਾ ਵਿਦਿਆਰਥੀ ਕਲਾਕਾਰਾਂ ਅਤੇ ਹੋਰਨਾਂ ਵਿਦਿਆਰਥੀਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀਆਂ ਵੱਲੋਂ ਮੇਲੇ ਵਿਚ ਅਨੁਸ਼ਾਸ਼ਨ ਬਣਿਆ ਰਹੇਗਾ ਤਾਂ ਜੋ ਉਨਾਂ ਦੇ ਹੋਰ ਸਾਥੀਆਂ ਨੂੰ ਆਪਣੇ ਫਨ ਦਾ ਮੁਜ਼ਾਹਰਾ ਕਰਨ ਲਈ ਪੂਰਾ ਮੌਕਾ ਮਿਲ ਸਕੇ।

ਸ੍ਰੀ ਰਾਜੇਸ਼ ਸ਼ਰਮਾ ਨੇ ਵਿਦਿਆਰਥੀ-ਕਲਾਕਾਰਾਂ ਦੀ ਚੰਗੀ ਕਾਰਗੁਜ਼ਾਰੀ ਦੀ ਕਾਮਨਾ ਕਰਦਿਆਂ ਕਿਹਾ ਕਿ ਹਰ ਕਿਸੇ ਅੰਦਰ ਕੋਈ ਨਾ ਕੋਈ ਪ੍ਰਤੀਭਾ ਛੁਪੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਰਾਜ ਪੱਧਰ ਤੇ ਸਮਾਗਮਾਂ ਵਿਚ ਵੀ ਵੱਧ ਚੜ ਕਿ ਹਿੱਸਾ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹੇ ਸਮਾਗਮ ਕਰਾਉਣ ਲਈ ਪ੍ਰਸ਼ਾਸ਼ਨ ਯੂਨੀਵਰਸਿਟੀ ਨੂੰ ਹਰ ਸਭਵ ਸਹਾਇਤਾ ਕਰੇਗਾ। ਉਹਨਾਂ ਕਿਹਾ ਕਿ ਉਹ ਵੀ ਯੂਨਵਰਸਿਟੀ ਦੇ ਵਿਦਿਅਦਾਰਥੀ ਰਹੇ ਹਨ ਅਤੇ ਵਿਦਿਆਰਥੀਆਂ ਦੀਆਂ ਭਾਵਨਾਂਵਾਂ ਨੂੰ ਬਹੁਤ ਚਗੀ ਤਰਾਂ ਸਮਝਦੇ ਹਨ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ, ਖੇਡ ਜਾਂ ਹੋਰ ਕਾਰਵਾਈਆਂ ਦੇ ਨਾਲ-ਨਾਲ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

ਡਾ. ਜਗਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯੂਨੀਵਰਸਿਟੀ ਵੱਲੋ ਯਾਦਗਾਰੀ ਚਿਨ ਦੇ ਕੇ ਸਨਮਾਨਿਤ ਕੀਤਾ।ਮੇਲੇ ਦੀ ਸ਼ੁਰੂਆਤ ਭੰਗੜੇ ਨਾਲ ਹੋਈ ਇਸ ਉਪਰਤ, ਸਮੂਹ ਗਾਇਨ (ਭਾਰਤੀ), ਇਕਾਂਗੀ, ਗਰੁੁੱਪ ਸ਼ਬਦਫ਼ਭਜਨ, ਵਾਰ ਗਾਇਨ, ਕਵਿਸ਼ਰੀ, ਫਾਈਨ ਆਰਟਸ ਦੇ ਮੁਕਾਬਲੇ ਹੋਏ । 13 ਅਕਤੂਬਰ ਨੂੰ ਬਾਕੀ ਰਹਿੰਦੇ ਇਕਾਂਗੀ ਮੁਕਾਬਲਿਆਂ ਤੋਂ ਇਲਾਵਾ ਪਹਿਰਾਵਾ ਪ੍ਰਦਰਸ਼ਨੀ, ਮਮਿਕਰੀ, ਮਾਈਮ, ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਵੋਕਲ, ਐਲੋਕਿਊਸ਼ਨ, ਪੋਇਟੀਕਲ ਸਿੰਪੋਜ਼ੀਅਮ ਅਤੇ ਡੀਬੇਟ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 14 ਅਕਤੂਬਰ ਨੂੰ ਸਕਿੱਟ, ਲੋਕ ਸਾਜ਼, ਕਲਾਸੀਕਲ ਡਾਂਸ, ਕਿਉਜ਼, ਲੋਕ ਗੀਤ, ਗੀਤਫ਼ਗਜ਼ਲ, ਰੰਗੋਲੀ, ਫੁਲਕਾਰੀ ਦੇ ਮੁਕਾਬਲ ਹੋਣਗੇ। ਮੇਲੇ ਦੇ ਅਤਿਮ ਦਿਨ 15 ਅਕਤੂਬਰ ਨੂੰ ਗਰੁੱਪ ਡਾਂਸ, ਗਿੱਧਾ, ਵੈਸਟਰਨ ਵੋਕਲ ਸੋਲੋ ਅਤੇ ਸਮੂਹ ਗਾਇਨ ਪੱਛਮੀ ਦੇ ਮੁਕਾਬਲਿਆਂ ਤੋਂ ਇਲਾਵਾ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply