ਅੱਜ 67ਵਾਂ ਕੋਰੋਨਾ ਪਾਜ਼ੇਟਿਵ ਮਰੀਜ਼ ਵੀ ਹੋਇਆ ਠੀਕ – ਛੁੱਟੀ ਦੇ ਕੇ ਭੇਜਿਆ ਘਰ
ਸ੍ਰੀ ਮੁਕਤਸਰ ਸਾਹਿਬ, 29 ਮਈ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਡਾ. ਹਰੀ ਨਰਾਇਣ ਸਿੰਘ
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 2554 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 2261 ਦੀ ਰਿਪੋਰਟ ਨੈਗੇਟਿਵ ਅਤੇ 67 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 226 ਕੇਸਾਂ ਦੀ ਰਿਪੋਰਟ ਬਾਕੀ ਹੈ।ਅੱਜ ਤੱਕ ਕੁਲ 67 ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਨੈਗੈਟਿਵ ਹੋਏ ਹਨ।ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 111 ਸੈਂਪਲ ਲਏ ਗਏ ਹਨ।ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾਂ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚਂੌ ਅੱਜ 105 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨਦੇਹੀ ਅਤੇ ਸੰਜ਼ੀਦਗੀ ਨਾਲ ਕੰਮ ਕਰ ਰਿਹਾ ਹੈ।ਉਹਨਾਂ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਤੱਕ 67 ਕੇਸ ਪਾਜੇਟਿਵ ਆਏ ਹਨ।ਸਾਰੇ ਦੇ ਸਾਰੇ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ।
ਉਹਨਾਂ ਦੱਸਿਆਂ ਹੋਰ ਰਾਜਾਂ ਤੋਂ ਆਉਣ ਵਾਲੇ ਵਸਨੀਕਾ ਅਤੇ ਯਾਤਰੀਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ
ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੈਕਅਪ ਕਰਵਾਓ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media